ਲੁਧਿਆਣਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ (ਸ਼ਨੀਵਾਰ) ਨੂੰ ਪੀਏਯੂ ਵਿਖੇ ਕਰਵਾਏ ਜਾ ਰਹੇ ਕਿਸਾਨ ਮਿਲਣੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਕਰੀਬ 12.15 ਵਜੇ ਪੀਏਯੂ ਪਹੁੰਚਣਗੇ। ਇਸ ਤੋਂ ਬਾਅਦ ਉਹ ਕਰੀਬ 1 ਘੰਟਾ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਨਵੀਆਂ ਫਸਲਾਂ ਅਤੇ ਬੀਜਾਂ ‘ਤੇ ਕਿਸਾਨਾਂ ਨਾਲ ਚਰਚਾ ਕਰਨਗੇ।
ਸੀਐਮ ਮਾਨ ਲਾਭਪਾਤਰੀ ਕਿਸਾਨਾਂ ਦਾ ਸਨਮਾਨ ਵੀ ਕਰਨਗੇ। ਸੂਬਾ ਸਰਕਾਰ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਹੀ ਪੀਏਯੂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮਾਨ ਦੁਪਹਿਰ 2 ਵਜੇ ਤੱਕ ਲੁਧਿਆਣਾ ‘ਚ ਰਹਿਣਗੇ।
Published on: ਅਪ੍ਰੈਲ 12, 2025 9:43 ਪੂਃ ਦੁਃ