ਸ਼੍ਰੀਨਗਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ‘ਚ ਦੋ ਥਾਵਾਂ ‘ਤੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ (encounter) ਹੋਈ। ਪਹਿਲਾ ਮੁਕਾਬਲਾ ਕਿਸ਼ਤਵਾੜ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਿੱਚ ਹੋਇਆ। ਇੱਥੇ ਸ਼ੁੱਕਰਵਾਰ ਦੇਰ ਰਾਤ ਤੱਕ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਰਾਤ ਨੂੰ ਵੀ ਕਾਰਵਾਈ ਜਾਰੀ ਰਹੀ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ‘ਚ ਇਕ ਚੋਟੀ ਦਾ ਕਮਾਂਡਰ ਵੀ ਸ਼ਾਮਲ ਹੈ। ਤਿੰਨਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਦੂਜਾ ਮੁਕਾਬਲਾ (encounter) ਜੰਮੂ ਜ਼ਿਲ੍ਹੇ ਦੇ ਅਖਨੂਰ ਵਿੱਚ ਦੇਰ ਰਾਤ ਸ਼ੁਰੂ ਹੋਇਆ। ਇੱਥੇ ਕੇਰੀ ਬਟਾਲ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਿਆ ਹੋਇਆ ਹੈ।
Published on: ਅਪ੍ਰੈਲ 12, 2025 7:28 ਪੂਃ ਦੁਃ