ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਡੈਲੀਗੇਟ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਆਯੋਜਿਤ ਕੀਤਾ ਜਾ ਰਿਹਾ ਹੈ। ਪਿਛਲਾ ਇਜਲਾਸ 2019 ਵਿੱਚ ਹੋਇਆ ਸੀ, ਜਿੱਥੇ ਸੁਖਬੀਰ ਸਿੰਘ ਬਾਦਲ ਤੀਜੀ ਵਾਰੀ ਪਾਰਟੀ ਦੇ ਪ੍ਰਧਾਨ ਚੁਣੇ ਗਏ ਸਨ।
ਇਸ ਵਾਰ ਦਾ ਇਜਲਾਸ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ, ਜਿਸ ’ਚ ਡੈਲੀਗੇਟ ਮੈਂਬਰ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨਗੇ। ਇਹ ਵੀ ਯਾਦ ਰਹੇ ਕਿ ਹਾਲ ਹੀ ’ਚ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੀ ਸਿਫਾਰਸ਼ ’ਤੇ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਹੁਣ ਇਸ ਇਜਲਾਸ ਰਾਹੀਂ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
Published on: ਅਪ੍ਰੈਲ 12, 2025 10:22 ਪੂਃ ਦੁਃ