ਵਿਧਾਇਕ ਫਾਜ਼ਿਲਕਾ ਨੇ ਜੋਰਾ ਸਿੰਘ ਮਾਨ ਮੁਹੱਲਾ ਫਾਜ਼ਿਲਕਾ ਵਿਖੇ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

ਪੰਜਾਬ

ਫਾਜਿਲਕਾ 13 ਅਪ੍ਰੈਲ 2024, ਦੇਸ਼ ਕਲਿੱਕ ਬਿਓਰੋ

          ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਜੋਰਾ ਸਿੰਘ ਮਾਨ ਮੁਹੱਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਮਿਲੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਫੂਡ ਸਪਲਾਈ, ਨਗਰ ਕੌਂਸਲ, ਬਿਜਲੀ ਵਿਭਾਗ, ਪੁਲਿਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।  

          ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਕੋਈ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਆ ਰਹੀ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤਾਂ ਜੋ ਉਨ੍ਹਾਂ ਦੀ ਹਰ ਮੁਸ਼ਕਲ ਦਾ ਹੱਲ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਇੱਕ ਅਧਿਕਾਰੀ ਤੈਨਾਤ ਕਰਦੇ ਹੋਏ ਲੋਕਾਂ ਨੂੰ ਕਿਹਾ ਕਿ ਮੁਹੱਲੇ ਵਾਸੀਆਂ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਇਸ ਅਧਿਕਾਰੀ ਨੂੰ ਦੱਸਣ ਤਾਂ ਜੋ ਉਹ ਉਨ੍ਹਾਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਵੇ ਤਾਂ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

          ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਰਹੀ ਹੈ ਤੇ ਇਸੇ ਤਹਿਤ ਹੀ ਅਨੇਕਾਂ ਹੀ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਮੁਹੱਲਾ ਵਾਸੀਆਂ ਨੂੰ ਕਿਹਾ ਕਿ ਜੇਕਰ ਕੋਈ ਵੀ ਵਿਕਾਸ ਕਾਰਜ ਉਨ੍ਹਾਂ ਦੇ ਮੁਹੱਲੇ ਵਿੱਚ ਅਧੂਰਾ ਹੈ ਤਾਂ ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਉਸ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹੱਲਾ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

          ਉਨ੍ਹਾਂ ਅੱਗੇ ਕਿਹਾ ਕਿ ਸੀਵਰੇਜ, ਨਾਲੀਆਂ ਦੀ ਸਾਫ ਸਫਾਈ ਆਦਿ ਸਮੱਸਿਆਵਾਂ ਦੇ ਹੱਲ ਲਈ ਮੌਕੇ ਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਰੋਜ਼ਾਨਾ ਲੋਕਾਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚ ਰਹੇ ਹਨ ਤੇ ਅਗਾਂਹ ਵੀ ਪਹੁੰਚਣਗੇ।

ਜੋਰਾ ਸਿੰਘ ਮਾਨ ਮੁਹੱਲੇ ਦੇ ਸਰਕਾਰੀ ਨੌਕਰੀ ਲੱਗੇ ਨੌਜਵਾਨ ਯੁਵਕ ਤੇ ਪਰਿਵਾਰ ਨੂੰ ਦਿੱਤੀ ਵਧਾਈ

ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਜਦੋਂ ਉਹ ਜੋਰਾ ਸਿੰਘ ਮਾਨ ਮੁਹੱਲਾ ਫਾਜ਼ਿਲਕਾ ਦੇ ਇੱਕ ਪਰਿਵਾਰ ਨੂੰ ਮਿਲੇ ਤਾਂ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬੱਚੇ ਨੂੰ ਸਰਕਾਰੀ ਅਧਿਆਪਕ ਦੀ ਨੌਕਰੀ ਮਿਲੀ ਹੈ ਤੇ ਇਹ ਨੌਕਰੀ ਮੈਰਿਟ ਦੇ ਆਧਾਰ ਤੇ ਬਿਨਾਂ ਕਿਸੇ ਰਿਸਵਤ ਤੇ ਮਿਲੀ ਹੈ।

          ਇਸ ਉਪਰੰਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਨ੍ਹਾਂ ਦੇ ਹਲਕੇ ਵਿੱਚ ਅਨੇਕਾਂ ਹੀ ਬੇਰੁਜ਼ਗਾਰ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸਵਤ ਤੇ ਮੈਰਿਟ ਦੇ ਆਧਾਰ ਤੇ ਮਿਲ ਰਹੀਆਂ ਹਨ ਤੇ ਇਹ ਪਰਿਵਾਰ ਵੀ ਉਸ ਦੀ ਮਿਸਾਲ ਹੈ ਤੇ ਪਰਿਵਾਰ ਨੇ ਵੀ ਖੁਸ਼ੀ ਵਿੱਚ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਹੈ ਤੇ ਉਨ੍ਹਾਂ ਵੀ ਖੁਸ਼ੀ ਵਿੱਚ ਪਰਿਵਾਰ ਤੇ ਨੌਜਵਾਨ ਯੁਵਕ ਦਾ ਮੂੰਹ ਮਿੱਠਾ ਕਰਵਾਇਆ ਹੈ।

          ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਆਧਾਰ ਤੇ ਪਿਛਲੇ ਤਿੰਨ ਸਾਲ ਵਿੱਚ 56 ਹਜ਼ਾਰ ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ ਤੇ ਫਾਜ਼ਿਲਕਾ ਵਿੱਚ ਵੀ ਇਨ੍ਹਾਂ ਤਿੰਨ ਸਾਲਾਂ ਵਿੱਚ ਅਨੇਕਾਂ ਹੀ ਨੌਜਵਾਨ ਬੱਚੇ/ਬੱਚੀਆਂ ਨੌਕਰੀਆਂ ਲੱਗੇ ਹਨ। ਉਨ੍ਹਾਂ ਕਿਹਾ ਕਿ ਅਨੇਕਾਂ ਹੀ ਬੱਚੇ ਰੋਜ਼ ਉਨ੍ਹਾਂ ਨੂੰ ਮਿਲ ਰਹੇ ਹਨ ਤੇ ਨੌਕਰੀ ਦੀ ਖੁਸ਼ੀ ਜਤਾਉਂਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ 2 ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਜ਼ਾਰਾਂ ਨੌਕਰੀਆਂ ਹੋਰ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣਗੀਆਂ ਤੇ ਇਹ ਨੌਕਰੀਆਂ ਸਾਰੀਆਂ ਮੈਰਿਟ ਦੇ ਆਧਾਰ ਤੇ ਬਿਨਾਂ ਕਿਸੇ ਰਿਸਵਤ ਦੇ ਮਿਲਣਗੀਆਂ ਬੱਚੇ ਸਿਰਫ ਆਪਣੀ ਤਿਆਰੀ ਜਾਰੀ ਰੱਖਣ। 

Published on: ਅਪ੍ਰੈਲ 13, 2025 1:51 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।