ਖ਼ੌਫ਼ਨਾਕ : ਪੰਜਾਬ ‘ਚ 50 ਸਾਲਾ ਔਰਤ ਵਲੋਂ 70 ਸਾਲਾ ਆਸ਼ਕ ਨਾਲ ਮਿਲ ਕੇ ਪਤੀ ਦਾ ਕਤਲ

ਪੰਜਾਬ

ਲਾਸ਼ ਨੂੰ ਰੇਲਵੇ ਟਰੈਕ ’ਤੇ ਸੁੱਟਿਆ
ਅੰਮ੍ਰਿਤਸਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਇਕ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਪਤੀ ਦੀ ਲਾਸ਼ ਰੇਲਵੇ ਟਰੈਕ ‘ਤੇ ਸੁੱਟ ਦਿੱਤੀ ਗਈ ਸੀ ਪਰ ਹੁਣ ਜਦੋਂ ਸੱਚਾਈ ਸਾਹਮਣੇ ਆਈ ਤਾਂ ਹਰ ਕੋਈ ਹੈਰਾਨ ਰਹਿ ਗਿਆ।
ਕੁਝ ਦਿਨ ਪਹਿਲਾਂ ਅੰਮ੍ਰਿਤਸਰ ‘ਚ ਰੇਲਵੇ ਲਾਈਨ ‘ਤੇ 55 ਸਾਲਾ ਕਸ਼ਮੀਰ ਸਿੰਘ ਦੀ ਲਾਸ਼ ਮਿਲੀ ਸੀ। ਉਸ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੀ 50 ਸਾਲਾ ਪਤਨੀ ਨੇ ਆਪਣੇ 70 ਸਾਲਾ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਕਾਤਲ ਪਤਨੀ ਬਲਵਿੰਦਰ ਕੌਰ ਅਤੇ ਉਸ ਦੇ 70 ਸਾਲਾ ਪ੍ਰੇਮੀ ਅਮਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਬਲਵਿੰਦਰ ਕੌਰ ਨੇ ਆਪਣੇ ਪ੍ਰੇਮੀ ਅਮਰ ਸਿੰਘ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਕੇ ਲਾਸ਼ ਨੂੰ ਬਿਆਸ ਨੇੜੇ ਰੇਲਵੇ ਟਰੈਕ ’ਤੇ ਸੁੱਟ ਦਿੱਤਾ।
ਜੀਆਰਪੀ ਅਧਿਕਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਔਰਤ ਬਲਵਿੰਦਰ ਕੌਰ ਦੇ ਆਪਣੇ ਪ੍ਰੇਮੀ ਅਮਰ ਸਿੰਘ ਨਾਲ ਕਈ ਸਾਲਾਂ ਤੋਂ ਨਾਜਾਇਜ਼ ਸਬੰਧ ਸਨ। ਇਸ ਦਾ ਪਤਾ ਉਸ ਦੇ ਪਤੀ ਕਸ਼ਮੀਰ ਸਿੰਘ ਨੂੰ ਲੱਗਾ। ਕਸ਼ਮੀਰ ਸਿੰਘ ਆਪਣੀ ਪਤਨੀ ਬਲਵਿੰਦਰ ਕੌਰ ਨੂੰ ਰੋਕਦਾ ਟੋਕਦਾ ਸੀ। ਇਸ ਦੇ ਬਾਵਜੂਦ ਮੁਲਜ਼ਮ ਔਰਤ ਬਲਵਿੰਦਰ ਕੌਰ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ ਸੀ। ਕਸ਼ਮੀਰ ਸਿੰਘ ਬਲਵਿੰਦਰ ਕੌਰ ਅਤੇ ਅਮਰ ਸਿੰਘ ਦੇ ਰਾਹ ਵਿੱਚ ਰੋੜਾ ਬਣ ਰਿਹਾ ਸੀ।
ਅਜਿਹੇ ‘ਚ ਪਤੀ ਵੱਲੋਂ ਲਗਾਤਾਰ ਕੀਤੀ ਜਾ ਰਹੀ ਦਖਲਅੰਦਾਜ਼ੀ ਕਾਰਨ ਦੋਵਾਂ ਨੇ ਮਿਲ ਕੇ ਕਸ਼ਮੀਰ ਸਿੰਘ ਦਾ ਕਤਲ ਕਰਨ ਦੀ ਯੋਜਨਾ ਬਣਾਈ। ਇਸੇ ਤਹਿਤ ਕਰੀਬ ਚਾਰ ਦਿਨ ਪਹਿਲਾਂ ਮੁਲਜ਼ਮਾਂ ਨੇ ਕਸ਼ਮੀਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਮੋਟਰਸਾਈਕਲ ’ਤੇ ਰੱਖ ਕੇ ਰਾਤ ਦੇ ਹਨੇਰੇ ਵਿੱਚ ਰੇਲਵੇ ਲਾਈਨਾਂ ’ਤੇ ਸੁੱਟ ਦਿੱਤਾ। 
ਪੁਲੀਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ ਸ਼ੱਕ ਦੀ ਸੂਈ ਬਲਵਿੰਦਰ ਕੌਰ ਵੱਲ ਮੁੜ ਗਈ। ਪੁਲਸ ਨੇ ਉਸ ਨੂੰ ਹਿਰਾਸਤ ‘ਚ ਲੈ ਕੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਸਾਰਾ ਸੱਚ ਉਜਾਗਰ ਕਰ ਦਿੱਤਾ। ਔਰਤ ਨੇ ਦੱਸਿਆ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕੀਤਾ ਹੈ। ਇਸ ਤੋਂ ਬਾਅਦ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਹੈ।

Published on: ਅਪ੍ਰੈਲ 13, 2025 7:51 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।