ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲੀਸ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁੱਜੀ ਹੈ। ਪੁਲਿਸ ਬਾਜਵਾ ਤੋਂ ਪੁੱਛਗਿੱਛ ਕਰਨੀ ਚਾਹੁੰਦੀ ਹੈ। ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਪੰਜਾਬ ਵਿੱਚ ਗ੍ਰੇਨੇਡ ਆਉਣ ਬਾਰੇ ਦਿੱਤੇ ਬਿਆਨ ਕਾਰਨ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।
ਬਾਜਵਾ ਨੇ ਇੰਟਰਵਿਊ ‘ਚ ਕਿਹਾ ਸੀ ਕਿ ਪੰਜਾਬ ‘ਚ 50 ਗ੍ਰਨੇਡ ਆਏ ਸਨ, ਜਿਨ੍ਹਾਂ ‘ਚੋਂ 18 ਵਰਤੇ ਗਏ ਹਨ, ਜਦਕਿ 32 ਬਾਕੀ ਹਨ। ਇਸ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਘੇਰ ਲਿਆ ਹੈ।
ਇਸ ਦੇ ਨਾਲ ਹੀ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਇੱਕ ਵੀਡੀਓ ਜਾਰੀ ਕਰਕੇ ਬਾਜਵਾ ਨੂੰ ਆਪਣੇ ਬਿਆਨ ਦੀ ਵਿਆਖਿਆ ਕਰਨ ਲਈ ਕਿਹਾ ਹੈ। ਸੀਐਮ ਮਾਨ ਨੇ ਪੁੱਛਿਆ ਹੈ ਕਿ ਉਨ੍ਹਾਂ ਨੂੰ ਗ੍ਰਨੇਡ ਆਉਣ ਦੀ ਸੂਚਨਾ ਕਿੱਥੋਂ ਮਿਲੀ? ਕੀ ਉਨ੍ਹਾਂ ਦੇ ਪਾਕਿਸਤਾਨ ਨਾਲ ਸਿੱਧੇ ਸਬੰਧ ਹਨ ਜੋ ਅੱਤਵਾਦੀ ਉਨ੍ਹਾਂ ਨਾਲ ਸਿੱਧੇ ਫ਼ੋਨ ‘ਤੇ ਗੱਲ ਕਰ ਰਹੇ ਹਨ?

Published on: ਅਪ੍ਰੈਲ 13, 2025 1:02 ਬਾਃ ਦੁਃ