ਚੰਡੀਗੜ੍ਹ 13 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ ‘ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ੀਆਂ-ਖੇੜੇ, ਖੁਸ਼ਹਾਲੀ, ਸ਼ਾਂਤੀ ਅਤੇ ਸੇਵਾ- ਭਾਵਨਾ ਨਾਲ ਭਰਨ ਦੇਣ।
ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਹਾੜੀ ਦੀ ਫਸਲ ਦੀ ਵਾਢੀ ਦੇ ਸੀਜ਼ਨ ਦੌਰਾਨ ਕੁਦਰਤ ਕਿਸਾਨਾਂ ‘ਤੇ ਮਿਹਰਬਾਨ ਰਹੇ।

Published on: ਅਪ੍ਰੈਲ 13, 2025 3:27 ਬਾਃ ਦੁਃ