ਪੰਜਾਬ ‘ਚ ਮੀਂਹ ਕਾਰਨ ਮਿਲੀ ਰਾਹਤ ਤੋਂ ਬਾਅਦ ਮੁੜ ਵਧਣ ਲੱਗਾ ਤਾਪਮਾਨ

ਪੰਜਾਬ


ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਮੀਂਹ ਤੋਂ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਹੁਣ ਤਾਪਮਾਨ ‘ਚ ਫਿਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਤਾਪਮਾਨ ਅਜੇ ਵੀ ਸਾਧਾਰਨ ਦੇ ਆਸ-ਪਾਸ ਬਣਿਆ ਹੋਇਆ ਹੈ, ਜਿਸ ਕਾਰਨ ਗਰਮੀ ਵਰਗੇ ਹਾਲਾਤ ਅਜੇ ਦੇਖਣ ਨੂੰ ਨਹੀਂ ਮਿਲ ਰਹੇ। ਪਰ Heat Wave ਦਾ ਦੂਜਾ ਦੌਰ 16 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਜਦੋਂ ਕਿ 18 ਅਪ੍ਰੈਲ ਨੂੰ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਸੀ। ਇਸ ਤੋਂ ਇਲਾਵਾ ਪਟਿਆਲਾ ਵਿੱਚ 34 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 34.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.5 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 33.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 33.5 ਡਿਗਰੀ ਸੈਲਸੀਅਸ ਅਤੇ ਹੁਸ਼ਿਆਰਪੁਰ ਵਿੱਚ 33.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਵਿਭਾਗ ਨੇ ਇਕ ਵਾਰ ਫਿਰ ਸੂਬੇ ‘ਚ Heat Wave ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਗਰਮੀ ਦਾ ਇਹ ਦੂਜਾ ਦੌਰ ਹੈ। ਇਸ ਸਮੇਂ ਦੌਰਾਨ, ਤੇਜ਼ ਗਰਮ ਹਵਾਵਾਂ ਚੱਲ ਸਕਦੀਆਂ ਹਨ। ਇਹ ਪੜਾਅ 16 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਅਤੇ ਇਸ ਦਾ ਅਸਰ 17 ਅਪ੍ਰੈਲ ਨੂੰ ਵੀ ਦੇਖਿਆ ਜਾ ਸਕਦਾ ਹੈ।

Published on: ਅਪ੍ਰੈਲ 13, 2025 7:12 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।