ਕਪੂਰਥਲਾ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਬਿਆਸ ਨਦੀ ਵਿੱਚ ਨਿਹਾਉਣ ਗਏ 4 ਨੌਜਵਾਨ ਡੁੱਬਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦੀ ਭਾਲ ਜਾਰੀ ਹੈ। ਕਪੂਰਥਲਾ ਵਿੱਚ ਚਾਰ ਨੌਜਵਾਨ ਬਿਆਸ ਨਦੀ ਵਿੱਚ ਨਹਾਉਣ ਗਏ ਸਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਫਤੂਢੀਂਗਾ ਦੀ ਐਸਐਚਓ ਨੇ ਦੱਸਿਆ ਕਿ ਬਾਹਰ ਕੱਢੇ ਗਏ ਦੋ ਨੌਜਵਾਨਾਂ ਨੂੰ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਪਿੰਡ ਪੀਰੇਵਾਲ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਅਤੇ ਜਸਪਾਲ ਸਿੰਘ ਵਜੋਂ ਹੋਈ ਹੈ। ਵਿਸ਼ਾਲ ਅਤੇ ਗੁਰਪ੍ਰੀਤ ਸਿੰਘ ਦੀ ਭਾਲ ਜਾਰੀ ਹੈ। ਲਾਪਤਾ ਦੀ ਭਾਲ ਲਈ ਐਨਡੀਆਰਐਫ ਦੀਆਂ ਟੀਮਾਂ ਵੀ ਮੌਕੇ ਉਤੇ ਪਹੁੰਚ ਗਈਆਂ ਹਨ।
Published on: ਅਪ੍ਰੈਲ 13, 2025 8:56 ਬਾਃ ਦੁਃ