ਪੰਜਾਬ ਸਰਕਾਰ ਬਾਬਾ ਸਾਹਿਬ ਦੀ ਸੋਚ ਅਨੁਸਾਰ ਗਰੀਬ ਵਰਗ ਦੀ ਭਲਾਈ ਲਈ ਬਚਨਬੱਧ-ਸੰਧਵਾਂ

ਪੰਜਾਬ


ਫ਼ਰੀਦਕੋਟ ,14 ਅਪ੍ਰੈਲ, ਦੇਸ਼ ਕਲਿੱਕ ਬਿਓਰੋ
    ਅੱਜ ਮਹਾਨ ਯੁਗ ਪੁਰਸ਼ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ , ਪ੍ਰਸਿੱਧ ਸਮਾਜ ਸੁਧਾਰਕ ਡਾਕਟਰ ਭੀਮ ਰਾਓ ਅੰਬੇਦਕਰ ਦੀ  134ਵੀਂ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਭਗਤ ਚੇਤਨ ਦੇਵ ਸਰਕਾਰੀ ਬੀ ਐਡ ਕਾਲਜ ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ।ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਵਿਧਾਇਕ ਫਰੀਦਕੋਟ ਸ.  ਗੁਰਦਿੱਤ ਸਿੰਘ ਸੇਖੋਂ  ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ।ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸਐਸਪੀ ਡਾ.  ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਹਮੇਸ਼ਾ ਸਮਾਜ ਸੁਧਾਰ ,ਅਤੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਲਈ ਕੰਮ ਕੀਤਾ ਅਤੇ ਉਹਨਾਂ ਨੂੰ ਭਾਰਤ ਦਾ ਸੰਵਿਧਾਨ ਨਿਰਮਾਤਾ ਵੀ ਕਿਹਾ ਜਾਂਦਾ ਹੈ ।ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀ ਸਥਾਪਤੀ ਮੌਕੇ ਹੀ ਜਿੱਥੇ ਸ਼ਹੀਦਾਂ ਨੂੰ ਮਾਣ ਸਤਿਕਾਰ ਦਿੱਤਾ ਉੱਥੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਰੇਕ ਸਰਕਾਰੀ ਦਫਤਰ ਵਿੱਚ ਲਗਾਈਆਂ ਤਾਂ ਜੋ ਲੋਕ ਉਨ੍ਹਾਂ ਤੋਂ ਪ੍ਰੇਰਨਾ ਲੈਣ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਗਰੀਬ , ਪੱਛੜੇ ਵਰਗਾਂ  ਦੀ ਬੰਦ ਪਈ ਸਕਾਲਰਸ਼ਿਪ ਤੇ ਹੋਰ ਸਕੀਮਾਂ ਨੂੰ ਵੀ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਸ ਵਰਗ ਦੇ ਬੱਚਿਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
  ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਡਾਕਟਰ ਅੰਬੇਦਕਰ ਜੀ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਪ੍ਰਤੀਕ ਸਨ ਤੇ ਪੰਜਾਬ ਸਰਕਾਰ ਨੇ ਇਹ ਤਹੀਆ ਕੀਤਾ ਹੈ ਕਿ ਉਹ ਡਾਕਟਰ ਅੰਬੇਦਕਰ ਜੀ ਦੀ ਸੋਚ ਨੂੰ ਅੱਗੇ ਲਿਜਾ ਕੇ ਦੇਸ਼ ਦੇ ਦੱਬੇ ਤੇ ਕੁਚਲੇ ਲੋਕਾਂ ਲਈ ਕੰਮ ਕਰਕੇ ਇਸ ਵਰਗ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨਗੇ ਤਾਂ ਜੋ ਉਹ ਸਮਾਜ ਵਿੱਚ ਸਨਮਾਨਜਨਕ ਸਥਾਨ ਪ੍ਰਾਪਤ ਕਰ ਸਕਣ ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀ ਮੰਡਲ ਵਿੱਚ ਛੇ ਅਨਸੂਚਿਤ ਜਾਤੀ  ਭਾਈਚਾਰੇ ਦੇ ਮੰਤਰੀਆਂ ਨੂੰ ਸ਼ਾਮਿਲ ਕਰਕੇ ਇਤਿਹਾਸ ਕਾਇਮ ਕੀਤਾ ਹੈ ਤੇ ਇਸ ਵਰਗ ਨੂੰ ਬਣਦੀ ਨੁਮਾਇੰਦਗੀ ਦਿੱਤੀ ਹੈ ।ਉਹਨਾਂ ਇਹ ਵੀ ਕਿਹਾ ਕਿ ਏਜੀ ਦਫਤਰ ਵਿੱਚ ਵੀ ਰਾਖਵੇਂਕਰਨ ਨੂੰ ਲਾਗੂ ਕੀਤਾ ਗਿਆ ਹੈ ਅਤੇ ਗਰੀਬ ਵਰਗ ਦੀ ਭਲਾਈ ਲਈ ਹੋਰ ਸਹੂਲਤਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ ।
ਵਿਧਾਇਕ ਸ.  ਗੁਰਦਿੱਤ ਸਿੰਘ ਸੇਖੋ ਨੇ ਆਪਣੇ ਸੰਬੋਧਨ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਤੇ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਨੇ ਦੇਸ਼ ਦੇ ਵੱਖ-ਵੱਖ ਫਿਰਕਿਆਂ ,ਜਾਤਾਂ -ਧਰਮਾਂ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦਾ ਅਧਿਕਾਰ ਦੇ ਕੇ ਇਕ ਲੜੀ ਵਿੱਚ ਪਰੋਇਆ ਤੇ ਸਾਰੇ ਵਰਗਾਂ ਦੇ ਅਧਿਕਾਰ ਸੁਰੱਖਿਤ ਕੀਤੇ ।ਉਹਨਾਂ ਕਿਹਾ ਕਿ ਸਾਨੂੰ ਡਾਕਟਰ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲ ਕੇ ਗਰੀਬ ਵਰਗ ਦੀ ਤਰੱਕੀ ਤੇ ਵਿਕਾਸ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿੱਖਿਅਤ ਕੀਤਾ ਜਾ ਸਕੇ ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸੰਵਿਧਾਨ ਨਿਰਮਾਤਾ ਡਾਕਟਰ ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਹਨਾਂ ਦੇ ਜੀਵਨ ,ਸੰਘਰਸ਼ ਤੇ ਸੰਵਿਧਾਨ ਨੂੰ ਦੇਣ ਸਬੰਧੀ ਸੰਖੇਪ ਵਿੱਚ ਵਿਚਾਰ ਸਾਂਝੇ ਕੀਤੇ ।ਉਹਨਾਂ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਫਰਜਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ ।ਉਹਨਾਂ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ ।  
        ਇਸ ਤੋਂ ਪਹਿਲਾਂ ਤਹਿਸੀਲ ਸਮਾਜਿਕ ਨਿਆ ਤੇ ਅਧਿਕਾਰਤਾ ਅਫਸਰ ਸ੍ਰੀ ਗੁਰਮੀਤ ਕੜਿਆਲਵੀ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ,ਸੰਘਰਸ਼  ਵਿੱਦਿਆ ਤੇ ਸਮਾਜ ਤੇ ਸੰਵਿਧਾਨ ਨੂੰ ਦੇਣ ਬਾਰੇ ਚਰਚਾ ਕੀਤੀ ।ਕਾਲਜ ਦੀ ਵਿਦਿਆਰਥਨ ਨਵਜੋਤ ਕੌਰ ਤੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਪੰਜਾਬ ਸਰਕਾਰ ਦੁਆਰਾ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ,ਸਕਾਲਰਸ਼ਿਪ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ।ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਤੇ ਹੋਰ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਵਾਲਾ ਕਿਤਾਬਚਾ ਵੀ ਲੋਕ ਅਰਪਣ ਕੀਤਾ ਗਿਆ ।ਜਿਲਾ ਪ੍ਰਸ਼ਾਸਨ ਵੱਲੋਂ ਸਪੀਕਰ ਸਰਦਾਰ ਸੰਧਵਾਂ ਨੂੰ ਬਾਬਾ ਸਾਹਿਬ ਦੀ ਫੋਟੋ ਨਾਲ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਪ੍ਰਿੰਸੀਪਲ ਸ੍ਰੀ ਰਜੇਸ਼ ਮੋਹਨ ,ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ,ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰਸਟ ,ਧਰਮਜੀਤ ਸਿੰਘ ਰਾਮੇਆਣਾ ਉਪ ਚੇਅਰਮੈਨ ਵਾਟਰ ਸਪਲਾਈ ਤੇ ਸੀਵਰੇਜ ਪੰਜਾਬ, ਗੁਰਤੇਜ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ,   ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਸਾਦਿਕ, ਤੋਂ ਇਲਾਵਾ ਸ੍ਰੀ ਵਰਿੰਦਰ  ਸਿੰਘ ਐਸਡੀਐਮ ਕੋਟਕਪੂਰਾ ,ਮੇਜਰ ਵਰਨ ਕੁਮਾਰ ਐਸਡੀਐਮ ਫਰੀਦਕੋਟ , ਤੁਸ਼ਿਤਾ ਗੁਲਾਟੀ ਜੀਏ ਤੋਂ ਇਲਾਵਾ ਕਾਲਜ ਦੇ ਅਧਿਆਪਕ ,ਵੱਖ-ਵੱਖ ਸੰਸਥਾਵਾਂ ਤੋਂ ਵਿਦਿਆਰਥੀ ਅਤੇ ਜਿਲ੍ਹਾਂ  ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।

Published on: ਅਪ੍ਰੈਲ 14, 2025 5:16 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।