ਮੋਹਾਲੀ, 15 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਕੈਬਨਿਟ ਮੰਤਰੀ, ਪਸ਼ੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਧੀਨ, ਸ੍ਰੀ ਰਾਹੁਲ ਭੰਡਾਰੀ ਵਧੀਕ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਆਦੇਸ਼ਾ ਅਤੇ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿੱਚ ਅੱਜ ਤੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਮੁਫਤ ਵੈਕਸੀਨੇਸ਼ਨ/ਟੀਕਾਕਰਣ ਸ਼ੁਰੂ ਕਰ ਕੀਤਾ ਗਿਆ ਹੈ। ਇਸੇ ਪ੍ਰੋਗਰਾਮ ਤਹਿਤ ਡਾ. ਸ਼ਿਵਕਾਂਤ ਗੁਪਤਾ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵੱਲੋਂ ਬਾਲ ਗੋਪਾਲ ਗਉ਼ੂਸ਼ਾਲਾ, ਬਲੌਂਗੀ ਵਿਖੇ ਜ਼ਿਲ੍ਹੇ ਦੀ ਮੁਹਿੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਕੰਮ ਲਈ ਜ਼ਿਲ੍ਹੇ ਅੰਦਰ 29 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਘਰ-ਘਰ ਜਾ ਕੇ ਪਸ਼ੂਆਂ ਨੂੰ ਮੂੰਹ-ਖੁਰ ਦੇ ਟੀਕੇ ਲਗਾਏ ਜਾਣਗੇ।
ਇਸ ਮੁਹਿੰਮ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅੰਦਰ 1,58,000 ਪਸ਼ੂਆਂ ਦਾ ਮੁਫਤ ਟੀਕਾਕਰਣ ਕੀਤਾ ਜਾਵੇਗਾ। ਇਸ ਮੌਕੇ ਡਾ: ਆਲਮਦੀਪ ਕੌਰ, ਸਹਾਇਕ ਨਿਰਦੇਸ਼ਕ ਪਸ਼ੂ ਪਾਲਣ, (ਏ.ਐਚ.), ਡਾ: ਲੋਕੇਸ਼ ਕੁਮਾਰ, ਸਹਾਇਕ ਨਿਰਦੇਸ਼ਕ ਪਸ਼ੂ ਪਾਲਣ (ਏ.ਪੀ.), ਡਾ: ਰਾਜੇਸ਼ ਨਾਰੰਗ, ਸੀਨੀਅਰ ਵੈਟਰਨਰੀ ਅਫਸਰ, ਮੋਹਾਲੀ , ਡਾ: ਹਰਪ੍ਰੀਤ ਸਿੰਘ, ਵੈਟਰਨਰੀ ਅਫਸਰ, ਰਾਏਪੁਰ, ਸ੍ਰੀ ਗੁਰਇਕਬਾਲ ਸਿੰਘ, ਵੀ.ਆਈ. ਅਤੇ ਗਉੂਸ਼ਾਲਾ ਦੇ ਪ੍ਰਬੰਧਕ ਵੀ ਹਾਜ਼ਰ ਸਨ।
Published on: ਅਪ੍ਰੈਲ 15, 2025 5:38 ਬਾਃ ਦੁਃ