ਮੋਹਾਲੀ : ਫਲੈਟ ‘ਚ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੰਜਾਬ


ਮੋਹਾਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੇ ਜ਼ੀਰਕਪੁਰ ‘ਚ ਸੋਮਵਾਰ ਦੇਰ ਰਾਤ ਇੱਕ ਕਤਲ ਦੀ ਘਟਨਾ ਸਾਹਮਣੇ ਆਈ ਹੈ। ਜ਼ੀਰਕਪੁਰ ਦੇ ਢਕੋਲੀ ਇਲਾਕੇ ‘ਚ ਸਥਿਤ ਗੁਲਮੋਹਰ ਟਰੈਂਡਜ਼ ਸੁਸਾਇਟੀ ‘ਚ ਇਕ ਔਰਤ ਦੇ ਕਤਲ ਤੋਂ ਬਾਅਦ ਸਨਸਨੀ ਫੈਲ ਗਈ। ਢਕੋਲੀ ਸਥਿਤ ਗੁਲਮੋਹਰ ਟਰੈਂਡਜ਼ ਸੁਸਾਇਟੀ ਦੇ ਇੱਕ ਫਲੈਟ ਵਿੱਚ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਛੇ ਵਾਰ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਔਰਤ ਦੀ ਪਛਾਣ ਦੁਰਗਾ ਬਿਸ਼ਟ ਪਤਨੀ ਕੈਲਾਸ਼ ਬਿਸ਼ਟ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਢਕੋਲੀ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਸਬੂਤ ਇਕੱਠੇ ਕੀਤੇ। ਜਾਣਕਾਰੀ ਮੁਤਾਬਕ ਔਰਤ ਦੀ ਉਮਰ 51 ਸਾਲ ਹੈ।ਉਹ 14 ਸਾਲਾਂ ਤੋਂ ਐਲਕੇਮਿਸਟ ਹਸਪਤਾਲ ਵਿੱਚ ਕੰਮ ਕਰ ਰਹੀ ਸੀ।
ਔਰਤ ਦੇ ਤਿੰਨ ਬੱਚੇ ਹਨ। ਵੱਡੇ ਪੁੱਤਰ ਦਾ ਪਿਛਲੇ ਸਾਲ ਵਿਆਹ ਹੋਇਆ ਸੀ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਔਰਤ ਕਰੀਬ 15 ਸਾਲਾਂ ਤੋਂ ਗੁਲਮੋਹਰ ਟਰੈਂਡਸ ‘ਚ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ। ਔਰਤ ਦਾ ਪਤੀ ਲੁਧਿਆਣਾ ਰਹਿੰਦਾ ਹੈ। ਬੱਚਿਆਂ ਦੇ ਕਹਿਣ ‘ਤੇ, ਔਰਤ ਦੇ ਪਤੀ ਕੈਲਾਸ਼ ਬਿਸ਼ਟ ਨੂੰ ਨਵੰਬਰ 2024 ਵਿੱਚ ਇੱਕ ਵਾਰ ਫਿਰ ਪਰਿਵਾਰ ਵਿੱਚ ਲਿਆਂਦਾ ਗਿਆ ਸੀ।
ਜਾਣਕਾਰੀ ਅਨੁਸਾਰ ਔਰਤ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਡੇਰਾਬੱਸੀ ‘ਚ ਰਖਵਾ ਦਿੱਤਾ ਹੈ। ਅੱਜ ਮੰਗਲਵਾਰ ਨੂੰ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Published on: ਅਪ੍ਰੈਲ 15, 2025 10:41 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।