SDM ਖਰੜ ਨੇ ਹਲਕੇ ਦੇ ਤਿੰਨ ਸਕੂਲਾਂ ’ਚ 25.53 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸਿੱਖਿਆ \ ਤਕਨਾਲੋਜੀ

ਮੋਹਾਲੀ, 15 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ

ਪੰਜਾਬ ਸਿਖਿਆ ਕ੍ਰਾਂਤੀ ਤਹਿਤ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ ਖਰੜ ਹਲਕੇ ’ਚ ਐਮ ਐਲ ਏ ਅਨਮੋਲ ਗਗਨ ਮਾਨ ਦੀਆਂ ਹਦਾਇਤਾਂ ’ਤੇ ਸਰਕਾਰੀ ਪ੍ਰਾਇਮਰੀ ਸਕੂਲ ਅਭੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮਿਰਜ਼ਾਪੁਰ ਅਤੇ ਸੰਗਤਪੁਰਾ ਵਿਖੇ ਕੁੱਲ 25.53 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਭੀਪੁਰ ਵਿਖੇ 10.51 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਕਲਾਸ ਰੂਮ, ਸਰਕਾਰੀ ਪ੍ਰਾਇਮਰੀ ਸਕੂਲ ਮਿਰਜ਼ਾਪੁਰ ਅਤੇ ਸੰਗਤਪੁਰਾ ਵਿਖੇ ਪ੍ਰਤੀ ਸਕੂਲ 7.51 ਰੁਪਏ ਦੀ ਲਾਗਤ ਨਾਲ ਇੱਕ-ਇੱਕ ਕਲਾਸ ਰੂਮ ਸ਼ਾਮਲ ਹਨ। ਉਨ੍ਹਾਂ ਵੱਲੋਂ ਇੰਨ੍ਹਾਂ ਨਵੇਂ ਬਣੇ ਕਲਾਸ ਰੂਮ ਦੇ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

   ਐਸ ਡੀ ਐਮ ਗੁਰਮੰਦਰ ਸਿੰਘ ਨੇ ਇਸ ਮੌਕੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤੌਰ ਆਧੁਨਿਕ ਇੰਟਰਐਕਟਿਵ ਲਾ ਕੇ ਅਤੇ ਕਮਰੇ ਬਣਾ ਕੇ ਨਵਾਂ ਫਰਨੀਚਰ ਆਦਿ ਦਿੱਤਾ ਜਾ ਰਿਹਾ ਹੈ। ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਰਕਾਰ ਦਾ ਇਹ ਉਪਰਾਲਾ ਵਿਦਿਆਰਥੀਆਂ ਦੀ ਸਿੱਖਣ ਦੀ ਰੁਚੀ ਨੂੰ ਵਧਾਉਣਾ ਹੈ। 

ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਕ੍ਰਾਂਤੀ ਦਾ ਮੰਤਵ ਪੰਜਾਬ ’ਚ ਪਿਛਲੇ ਤਿੰਨ ਸਾਲਾਂ ’ਚ ਕਰੀਬ 2000 ਕਰੋੜ ਰੁਪਏ ਦੀ ਲਾਗਤ ਨਾਲ 12000 ਸਕੂਲਾਂ ਦੇ ਅਪਗ੍ਰੇਡ ਕੀਤੇ ਬੁਨਿਆਦੀ ਢਾਂਚੇ ਨੂੰ ਇਨ੍ਹਾਂ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਸਮਰਪਿਤ ਕਰਨਾ ਹੈ। 

ਉਨ੍ਹਾਂ ਨੇ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ, ਸਕੂਲ ਪ੍ਰਬੰਧਨ ਕਮੇਟੀਆਂ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਉਨ੍ਹਾਂ ਨੇ ਸਰਕਾਰ ਵੱਲੋਂ ਭੇਜੇ ਫੰਡਾਂ ਦੀ ਪੂਰੀ ਦਿਆਨਤਦਾਰੀ ਨਾਲ ਵਰਤੋਂ ਕਰਕੇ, ਸਕੂਲੀ ਵਿਦਿਆਰਥੀਆਂ ਲਈ ਬੇਹਤਰ ਸਹੂਲਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਚੰਗੀ ਇਮਾਰਤ ਤੇ ਚੰਗਾ ਫ਼ਰਨੀਚਰ ਜਿਸ ਵਿੱਚ ਇੰਟਰਐਕਟਿਵ ਪੈਨਲ (ਸਮਾਰਟ ਕਲਾਸ ਰੂਮਜ਼) ਵੀ ਸ਼ਾਮਿਲ ਹਨ, ਹੋਣਗੇ ਤਾਂ ਵਿਦਿਆਰਥੀਆਂ ’ਚ ਪੜ੍ਹਾਈ ਅਤੇ ਕਿਤਾਬਾਂ ਨਾਲ ਜੁੜਨ ਦੀ ਰੁਚੀ ਅਤੇ ਦਿਲਚਸਪੀ ਵੀ ਵਧੇਗੀ।

ਇਸ ਮੌਕੇ ਇਨ੍ਹਾਂ ਸਕੂਲਾਂ ਦੇ ਮੁਖੀ, ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਇਨ੍ਹਾਂ ਉਦਘਾਟਨੀ ਜਸ਼ਨਾਂ ਦਾ ਹਿੱਸਾ ਬਣੇ।

Published on: ਅਪ੍ਰੈਲ 15, 2025 5:36 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।