ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਪੰਜਾਬ ਦੀ ਨੁਹਾਰ: ਡਾ. ਬਲਜੀਤ ਕੌਰ

ਸਿੱਖਿਆ \ ਤਕਨਾਲੋਜੀ



ਚੰਡੀਗੜ੍ਹ/ਮਲੋਟ, 15 ਅਪ੍ਰੈਲ: ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਧੀਨ ਪੰਜਾਬ ‘ਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ। ਇਸ ਸੰਦਰਭ ‘ਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਅਬੁਲ ਖੁਰਾਣਾ ਪਿੰਡ ਵਿਖੇ ਕਈ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ ਵਿਖੇ 1 ਕਰੋੜ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਉੱਤਮ ਸਿੱਖਿਆ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ‘ਚ ਪਿੱਛੇ ਨਹੀਂ ਹਨ ਅਤੇ ਮਿਆਰੀ ਸਿੱਖਿਆ ਦੀ ਸਹਾਇਤਾ ਨਾਲ ਉਹ ਡਾਕਟ, ਟੀਚਰ, ਇੰਜੀਨੀਅਰ ਅਤੇ ਪਾਇਲਟ ਬਣ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੰਕਲਪਬੱਧ ਯਤਨ ਜਾਰੀ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ 2 ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਲੜਕੀਆਂ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ।

ਸਮਾਰਟ ਸਕੂਲ ਅਬੁਲ ਖੁਰਾਣਾ ਵਿਖੇ 22.53 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਤਿੰਨ ਨਵੇਂ ਕਮਰੇ ਤਿਆਰ ਕਰਵਾਏ ਗਏ ਹਨ, ਜਿਨ੍ਹਾਂ ਦਾ ਡਾ. ਬਲਜੀਤ ਕੌਰ ਵੱਲੋਂ ਉਦਘਾਟਨ ਕੀਤਾ ਗਿਆ। ਨਾਲ ਹੀ 7 ਕਮਰਿਆਂ ਦੀ ਸੁੰਦਰਤਾ ਵਧਾਉਣ ਲਈ ਹਰ ਕਮਰੇ ‘ਤੇ 1 ਲੱਖ ਰੁਪਏ ਦੀ ਗ੍ਰਾਂਟ ਤਹਿਤ ਦਰਵਾਜ਼ੇ, ਫਰਸ਼ ਅਤੇ ਪੀ.ਓ.ਪੀ. ਦਾ ਕੰਮ ਕਰਵਾਇਆ ਗਿਆ।

ਸਕੂਲ ਆਫ ਐਮੀਨੈਂਸ (ਲੜਕੀਆਂ) ਅਬੁਲ ਖੁਰਾਣਾ ਵਿਖੇ ਮੰਤਰੀ ਡਾ ਬਲਜੀਤ ਕੌਰ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਦੋ ਨਵੇਂ ਕਲਾਸ ਰੂਮਾਂ ਦਾ ਵੀ ਉਦਘਾਟਨ ਕੀਤਾ ਗਿਆ।

ਇਸ ਮੌਕੇ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਸ੍ਰੀ ਜਸ਼ਨ ਬਰਾੜ, ਸ੍ਰੀ ਅਰਸ਼ਦੀਪ ਸਿੰਘ, ਸ੍ਰੀ ਸਿੰਦਰਪਾਲ ਸਿੰਘ (ਨਿੱਜੀ ਸਹਾਇਕ), ਪ੍ਰਿੰਸੀਪਲ ਬਿਮਲਾ ਰਾਣੀ, ਪ੍ਰਿੰਸੀਪਲ ਅਜੈ ਕੁਮਾਰ, ਹੈਡਮਾਸਟਰ ਰਾਜਪਾਲ ਸਿੰਘ, ਸ੍ਰੀ ਹਰਮੇਸ਼ ਕੁਮਾਰ ਅਰਨੀਵਾਲਾ, ਸ੍ਰੀ ਨਾਨਕ ਸਿੰਘ ਵਿੱਕੀ (ਸਰਪੰਚ ਅਬੁਲ ਖੁਰਾਣਾ), ਸ੍ਰੀ ਮੋਹਿਤ ਕੁਮਾਰ ਸੋਨੀ (ਸੋਸ਼ਲ ਮੀਡੀਆ ਇੰਚਾਰਜ), ਸਕੂਲੀ ਬੱਚੇ ਅਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਰਹੇ।

Published on: ਅਪ੍ਰੈਲ 15, 2025 7:10 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।