ਮੋਹਾਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਕਾਂਗਰਸ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 32 ਬੰਬਾਂ ਸਬੰਧੀ ਦਿੱਤੇ ਬਿਆਨ ‘ਤੇ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੁਹਾਲੀ ਪੁਲੀਸ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਇਸ ਮੁੱਦੇ ‘ਤੇ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਕਰੇਗੀ।
ਇਸ ਵਿੱਚ ਕਾਂਗਰਸ ਦੇ ਸਾਰੇ ਵਿਧਾਇਕ, ਸੰਸਦ ਮੈਂਬਰ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਣਗੇ। ਕਾਂਗਰਸ ਦਾ ਕਹਿਣਾ ਹੈ ਕਿ ਬਾਜਵਾ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਬੰਬਾਂ ਦੀ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਕਰਨ, ਨਹੀਂ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਲੋਕਾਂ ਨੂੰ ਡਰਾਉਣ ਵਾਲੀ ਰਾਜਨੀਤੀ ਨਹੀਂ ਕਰਨੀ ਚਾਹੀਦੀ।
ਸੀਐਮ ਕੱਲ੍ਹ ਪਟਿਆਲਾ ਗਏ ਸਨ। ਇਸ ਦੌਰਾਨ ਵੀ ਉਨ੍ਹਾਂ ਨੇ ਕਿਹਾ ਸੀ ਕਿ ਬੰਬ ਗਿਣਾਉਣ ਵਾਲੇ ਹੁਣ ਵਕੀਲ ਲੱਭ ਰਹੇ ਹਨ।
Published on: ਅਪ੍ਰੈਲ 15, 2025 8:35 ਪੂਃ ਦੁਃ