ਮੋਹਾਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਸ ਸਟੇਸ਼ਨ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਕਾਰਵਾਈ ਨੂੰ ਲੈ ਕੇ ਕਾਂਗਰਸੀਆਂ ‘ਚ ਗੁੱਸਾ ਹੈ। ਉਹ ਥਾਣੇ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਹੋਏ ਹਨ। ਕਾਂਗਰਸੀਆਂ ਨੇ ਨਾਅਰਾ ਦਿੱਤਾ ਹੈ “ਨਾ ਡਰੇ ਸੀ ਅਤੇ ਨਾ ਡਰਾਂਗੇ”।
ਜਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਵਰਤੇ ਗਏ ਹਨ, ਜਦੋਂ ਕਿ 32 ਬਾਕੀ ਹਨ।” ਉਸ ਦੇ ਬਿਆਨ ਤੋਂ ਬਾਅਦ 13 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਬਾਜਵਾ ਦੇ ਚੰਡੀਗੜ੍ਹ ਸਥਿਤ ਘਰ ਜਾ ਕੇ ਪੁੱਛਗਿੱਛ ਕੀਤੀ।ਉਸੇ ਦਿਨ ਦੇਰ ਸ਼ਾਮ ਉਸ ਖ਼ਿਲਾਫ਼ ਮੁਹਾਲੀ ਦੇ ਸਾਈਬਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।
Published on: ਅਪ੍ਰੈਲ 15, 2025 5:15 ਬਾਃ ਦੁਃ