ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਓਪੀ ਜਿੰਦਲ ਗਲੋਬਲ ਯੂਨੀਵਰਸਿਟੀ, ਸੋਨੀਪਤ, ਹਰਿਆਣਾ ਨੇ 6 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਸਾਰੇ ਇੱਕ ਵਿਦਿਆਰਥਣ ਨੂੰ ਗਰਲਜ਼ ਹੋਸਟਲ ਤੋਂ ਟਰੈਵਲ ਬੈਗ ਵਿੱਚ ਪੈਕ ਕਰਕੇ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਲੈ ਜਾਣ ਦੀ ਯੋਜਨਾ ਵਿੱਚ ਸ਼ਾਮਲ ਸਨ। ਮੁਅੱਤਲ ਕੀਤੇ ਗਏ ਵਿਦਿਆਰਥੀਆਂ ਵਿੱਚ ਉਹ ਲੜਕੀ ਵੀ ਸ਼ਾਮਲ ਹੈ ਜੋ ਸੂਟਕੇਸ ਵਿੱਚ ਪੈਕ ਕੀਤੀ ਗਈ ਸੀ। ਲੜਕਿਆਂ ਦੇ ਹੋਸਟਲ ‘ਚ ਰਹਿਣ ਵਾਲੇ ਉਸ ਦੇ ਪ੍ਰੇਮੀ ਖਿਲਾਫ ਵੀ ਕਾਰਵਾਈ ਕੀਤੀ ਗਈ ਹੈ।
ਯੂਨੀਵਰਸਿਟੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਦੋਸ਼ੀ ਵਿਦਿਆਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦੇ ਜਵਾਬ ‘ਚ ਵਿਦਿਆਰਥੀਆਂ ਨੇ ਇਸ ਨੂੰ ਪ੍ਰੈਂਕ ਦੱਸਿਆ। ਤਸੱਲੀਬਖਸ਼ ਜਵਾਬ ਨਾ ਦੇਣ ‘ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਹੈ। ਹਾਲਾਂਕਿ ਇਹ ਕਾਰਵਾਈ ਅਜੇ ਅੰਤਿਮ ਨਹੀਂ ਹੈ। ਇਸ ‘ਤੇ 25 ਅਪ੍ਰੈਲ ਨੂੰ ਸੁਣਵਾਈ ਹੋਵੇਗੀ।
Published on: ਅਪ੍ਰੈਲ 15, 2025 12:42 ਬਾਃ ਦੁਃ