ਸੂਬਾ ਸਰਕਾਰ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਨ ਲਈ ਪੂਰੀ ਤਰ੍ਹਾਂ ਯਤਨਸ਼ੀਲ : ਜਗਸੀਰ ਸਿੰਘ

ਸਿੱਖਿਆ \ ਤਕਨਾਲੋਜੀ


ਗੋਨਿਆਣਾ (ਬਠਿੰਡਾ), 15 ਅਪ੍ਰੈਲ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਿਰਜਨ ਲਈ ਹਮੇਸ਼ਾ ਯਤਨਸ਼ੀਲ ਤੇ ਤਤਪਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਗੋਨਿਆਣਾ ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਕਰਵਾਏ ਗਏ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਸਮਾਗਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।

ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੁਆਰਾ ਸਖਤ ਮਿਹਨਤ ਕਰਕੇ ਹੀ ਬੁਲੰਦੀਆਂ ਨੂੰ ਛੂਹਿਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਮਿਹਨਤ ਕਰਕੇ ਬੁਲੰਦੀਆਂ ਨੂੰ ਛੂੰਹਣ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ।

ਸੰਬੋਧਨ ਕਰਦਿਆਂ ਮਾਸਟਰ ਜਗਸੀਰ ਸਿੰਘ ਕਿਹਾ ਕਿ ਸੂਬਾ ਸਰਕਾਰ ਨਸ਼ਿਆ ਦੀ ਚੇਨ ਨੂੰ ਤੋੜਨ ਦੇ ਲਈ ਵੱਡੀ ਲੜਾਈ ਲੜ ਰਹੀ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਦਾ ਹਰ ਨੌਜਵਾਨ ਪੜ੍ਹ-ਲਿਖ ਕੇ ਆਪਣੇ ਸੁਪਨਿਆਂ ਦੀ ਪੂਰਤੀ ਕਰੇ।

ਇਸ ਦੌਰਾਨ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਮੰਡੀ ਵਾਸੀ ਆਦਿ ਹਾਜ਼ਰ ਸਨ

Published on: ਅਪ੍ਰੈਲ 15, 2025 4:22 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।