ਚੰਡੀਗੜ੍ਹ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਮੌਸਮ ਵਿਭਾਗ ਵੱਲੋਂ ਦਿੱਤੇ ਅਲਰਟ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਅਪ੍ਰੈਲ ਮਹੀਨੇ ਵਿੱਚ ਪੈ ਰਹੀ ਗਰਮੀ ਤੋਂ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਬੀਤੇ ਕੁਝ ਦਿਨ ਪਹਿਲਾਂ ਕਈ ਥਾਵਾਂ ਉਤੇ ਪਏ ਮੀਂਹ ਤੋਂ ਬਾਅਦ ਕੁਝ ਰਾਹਤ ਮਿਲੀ ਸੀ। ਅੱਜ ਇਕ ਪੱਛਮੀ ਗੜਬੜ ਸਰਗਰਮ ਹੋ ਗਈ ਹੈ। ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਮੌਸਮ ਵਿਭਾਗ ਨੇ 17 ਅਤੇ 19 ਅਪ੍ਰੈਲ ਤੱਕ ਹੀਟਵੇਵ ਲਈ ਪੀਲਾ ਅਲਰਟ ਜਾਰੀ ਕੀਤਾ ਹੈ। 18 ਅਤੇ 19 ਅਪ੍ਰੈਲ ਨੂੰ ਗਰਜ ਅਤੇ ਬਿਜਲੀ ਦੇ ਨਾਲ ਹੀਟਵੇਵ ਵੀ ਰਹੇਗਾ। ਇਸ ਸਮੇਂ ਦੌਰਾਨ, ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ। ਜਦੋਂ ਕਿ 20 ਅਤੇ 21 ਅਪ੍ਰੈਲ ਨੂੰ ਕੋਈ ਗਰਮੀ ਦੀ ਲਹਿਰ ਦੀ ਚੇਤਾਵਨੀ ਨਹੀਂ ਹੈ।
ਅੱਜ ਮੀਂਹ ਪੈਣ ਨਾਲ ਕਿਸਾਨਾਂ ਦੀ ਚਿੰਤਾ ਜ਼ਰੂਰ ਵਧ ਸਕਦੀ ਹੈ। ਕਣਕ ਦੀ ਪੱਕੀ ਹੋਈ ਫਸਲ ਖੇਤਾਂ ਵਿੱਚ ਖੜ੍ਹੀ ਹੈ। ਕੁਝ ਕਿਸਾਨਾਂ ਵੱਲੋਂ ਕਟਾਈ ਕੀਤੀ ਜਾ ਰਹੀ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ਕਿਸਾਨਾਂ ਲਈ ਸਮੱਸਿਆ ਹੋ ਸਕਦੀ ਹੈ।
Published on: ਅਪ੍ਰੈਲ 16, 2025 9:15 ਪੂਃ ਦੁਃ