ਅੰਮ੍ਰਿਤਸਰ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਇਹ ਮੀਟਿੰਗ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ 11 ਵਜੇ ਹੋਵੇਗੀ। ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਰੂਟੀਨ ਕੰਮ ਕਾਜ ਤੋਂ ਇਲਾਵਾ ਹੋਰ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।
Published on: ਅਪ੍ਰੈਲ 16, 2025 9:29 ਪੂਃ ਦੁਃ