ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਚੇ ਨੂੰ ਲੈ ਕੇ ਸੂਬਾ ਸਰਕਾਰ ਗੰਭੀਰ : ਜਗਰੂਪ ਸਿੰਘ ਗਿੱਲ

ਸਿੱਖਿਆ \ ਤਕਨਾਲੋਜੀ


ਬਠਿੰਡਾ, 17 ਅਪ੍ਰੈਲ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਸ ਜਗਰੂਪ ਸਿੰਘ ਗਿੱਲ ਨੇ ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਨੇੜੇ ਕੈਨਾਲ ਕਲੌਨੀ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਨਣ ਵਾਲੇ ਕਮਰਿਆਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਇਸ ਸਕੂਲ ਵਿੱਚ ਦੋ ਮੰਜਲੀ ਬਿਲਡਿੰਗ ਨੂੰ ਉਸਾਰਿਆ ਜਾਵੇਗਾ। ਇਸ ਦੋ ਮੰਜਲੀ ਬਿਲਡਿੰਗ ਵਿੱਚ 21 ਕਲਾਸ ਰੂਮ, ਤਿੰਨ ਸਟਾਫ ਰੂਮ, ਇੱਕ ਕਿਚਨ, ਮਿਡ ਡੇ ਮੀਲ ਸ਼ੈਡ ਅਤੇ ਲੜਕੇ-ਲੜਕੀਆਂ ਲਈ ਟੋਆਇਲਟਸ ਤੋਂ ਇਲਾਵਾ ਰੈਂਪ ਆਦਿ ਬਣਾਏ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਵਿੱਖ ਵਿੱਚ ਇਸ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ ਤਾਂ ਇਸ ਉੱਪਰ ਹੋਰ ਬਿਲਡਿੰਗ ਵੀ ਬਣਾਈ ਜਾਵੇਗੀ।
ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਿਹਤ ਅਤੇ ਸਿੱਖਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਦਾ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਸੂਬਾ ਸਰਕਾਰ ਖਰਾ ਉਤਰ ਰਹੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੰਜਲ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋ, ਬਲਾਕ ਪ੍ਰਧਾਨ ਹਰਪਾਲ ਸਿੰਘ, ਬਲਾਕ ਪ੍ਰਧਾਨ ਜਗਦੀਸ਼ ਵੜੈਚ ਅਤੇ ਐਜੂਕੇਸ਼ਨ ਕੋਆਰਡੀਨੇਟਰ ਜਗਵੰਤ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

Published on: ਅਪ੍ਰੈਲ 17, 2025 4:12 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।