ਨਵੀਂ ਦਿੱਲੀ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਜਰਾਤ ਚੋਣ ਇੰਚਾਰਜ ਦੁਰਗੇਸ਼ ਪਾਠਕ ਦੇ ਘਰ ਅੱਜ ਸੀਬੀਆਈ ਵੱਲੋਂ ਛਾਪਾ ਮਾਰਿਆ ਗਿਆ ਹੈ। ਸੀਬੀਆਈ ਵੱਲੋਂ ਛਾਪਾ ਮਾਰੇ ਜਾਣ ਦੀ ਜਾਣਕਾਰੀ ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਸੋਸ਼ਲ ਮੀਡੀਆ ਰਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਸੀ.ਬੀ.ਆਈ. ਦੀ ਟੀਮ ਉਨ੍ਹਾਂ ਦੀ ਪਾਰਟੀ ਦੇ ਨੇਤਾ ਅਤੇ ਗੁਜਰਾਤ ਚੋਣ ਇੰਚਾਰਜ ਦੁਰਗੇਸ਼ ਪਾਠਕ ਦੇ ਘਰ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦਾ ਹਰ ਹਥਕੰਡਾ ਵਰਤ ਕੇ ਦੇਖ ਲਿਆ, ਪ੍ਰੰਤੂ ਫਿਰ ਵੀ ਉਨ੍ਹਾਂ ਨੂੰ ਚੈਨ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਭਾਜਪਾ ਦੀ ਹਾਲਤ ਪਤਲੀ ਹੈ, ਜਿਵੇਂ ਹੀ ਦੁਰਗੇਸ਼ ਪਾਠਕ ਨੂੰ ਗੁਜਰਾਤ ਦਾ ਸਹਿਪ੍ਰਭਾਰੀ ਲਗਾਇਆ ਗਿਆ ਉਨ੍ਹਾਂ ਨੂੰ ਧਮਕਾਉਣ ਲਈ ਸੀਬੀਆਈ ਭੇਜ ਦਿੱਤੀ ਹੈ।
ਖ਼ਬਰਾਂ ਅਨੁਸਾਰ ‘ਆਪ’ ਨੇਤਾ ਦੁਰਗੇਸ਼ ਪਾਠਕ ’ਤੇ ਸੀ.ਬੀ.ਆਈ. ਦੀ ਛਾਪੇਮਾਰੀ ਵਿਦੇਸ਼ੀ ਫੰਡਿੰਗ ਵਿਚ ਬੇਨਿਯਮੀਆਂ ਦੇ ਸੰਬੰਧ ਵਿਚ ਕੀਤੀ ਜਾ ਰਹੀ ਹੈ।
Published on: ਅਪ੍ਰੈਲ 17, 2025 12:19 ਬਾਃ ਦੁਃ