ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਨਵੀਂ ਸਿੱਖਿਆ ਨੀਤੀ-2020 ਨੂੰ ਲੈਕੇ ਕਰਵਾਈ ਚੇਤਨਾ ਕਨਵੈਨਸ਼ਨ

ਸਿੱਖਿਆ \ ਤਕਨਾਲੋਜੀ

ਮੋਰਿੰਡਾ 17 ਅਪ੍ਰੈਲ  ਭਟੋਆ 

ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਨਵੀਂ ਸਿੱਖਿਆ ਨੀਤੀ-2020 ਅਤੇ ਵਿੱਦਿਅਕ ਸਰੋਕਾਰਾਂ ਨੂੰ ਲੈ ਕੇ ਬਾਬਾ ਸੋਹਣ ਸਿੰਘ ਭਕਨਾ ਹਾਲ ਚੰਡੀਗੜ੍ਹ ਵਿਖੇ ‘ਚੇਤਨਾ ਕਨਵੈਨਸ਼ਨ’ ਕੀਤੀ ਗਈ ਜਿਸ ਵਿੱਚ ਨਵੀਂ ਸਿੱਖਿਆ ਨੀਤੀ ਰਾਹੀਂ ਇੱਕ ਰਾਸ਼ਟਰ, ਇੱਕ ਭਾਸ਼ਾ ਅਤੇ ਇੱਕ ਸੱਭਿਆਚਾਰ ਥੋਪਣ ਦੀ ਫਾਸ਼ੀਵਾਦੀ ਨੀਤੀ ਖਿਲਾਫ਼ ਅਧਿਆਪਕ ਵਰਗ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।

ਕਨਵੈਨਸ਼ਨ ਵਿੱਚ ਨਵੀਂ ਸਿੱਖਿਆ ਨੀਤੀ-2020 ਦੀ ਥਾਂ ਪੰਜਾਬ ਦੇ ਭਾਸ਼ਾਈ, ਸਮਾਜਿਕ ਤੇ ਆਰਥਿਕ ਹਲਾਤਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਘੜਣ, ਸਿੱਖਿਆ ਨੂੰ ਸਮਵਰਤੀ ਦੀ ਥਾਂ ਰਾਜ ਸੂਚੀ ਵਿੱਚ ਲਿਆਉਣ, ਸਿੱਖਿਆ ਵਿੱਚ ਵਿਤਕਰੇ ਭਰਪੂਰ ਵਿੱਦਿਅਕ ਮਾਡਲ ਸਿਰਜਣ ਦੀ ਥਾਂ ਬਰਾਬਰਤਾ ਅਧਿਕਾਰਤ ਸਿੱਖਿਆ ਦੇਣ, ਸਿੱਖਿਆ ਦੇ ਮਾਮਲੇ ਵਿੱਚ ਸਿਆਸੀ ਤੇ ਬਿਊਰੋਕ੍ਰੇਟਿਕ ਦਖ਼ਲ ਦੀ ਥਾਂ ਪੰਜਾਬ ਦੇ ਸਿੱਖਿਆ ਸ਼ਾਸਤਰੀਆਂ ਦਾ ਦਖ਼ਲ ਵਧਾਉਣ ਅਤੇ ਪੰਜਾਬ ਦੇ ਹੋਰ ਵਿੱਦਿਅਕ ਸਰੋਕਾਰਾਂ ਨੂੰ ਲੈ ਕੇ ਹੋਈ ਖੁੱਲ ਕੇ ਚਰਚਾ ਕੀਤੀ ਗਈ

ਕਨਵੈਨਸ਼ਨ ਦੇ ਮੁੱਖ ਬੁਲਾਰੇ ਡਾ. ਵਿਕਾਸ ਬਾਜਪੇਈ (ਪ੍ਰੋਫੈਸਰ, ਜਵਾਹਰਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ) ਨੇ ਨਵੀਂ ਸਿੱਖਿਆ ਨੀਤੀ-2020 ਪਿੱਛੇ ਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਤੇ ਭਗਵੇਂਕਰਨ ਦੇ ਪ੍ਰਸੰਗ ਵਿੱਚ ਆਪਣੇ ਵਿਚਾਰ ਰੱਖੇ। ਭਾਸ਼ਾ ਵਿਗਿਆਨੀ ਡਾ. ਜੋਗਾ ਸਿੰਘ (ਸਾਬਕਾ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ) ਨੇ ਮਾਤ ਭਾਸ਼ਾ ਵਿੱਚ ਸਿੱਖਿਆ ਦੀ ਮਹੱਤਤਾ ‘ਤੇ ਚਾਨਣਾ ਪਾਇਆ ਅਤੇ ਨਵੀਂ ਸਿੱਖਿਆ ਨੀਤੀ-2020 ਦੇ ਖੇਤਰੀ ਭਾਸ਼ਾਵਾਂ ਵਿਰੋਧੀ ਪੱਖ ਨੂੰ ਉਜਾਗਰ ਕੀਤਾ।

ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ ਅਤੇ ਬੇਅੰਤ ਫੁੱਲੇਵਾਲ, ਡੈਮੋਕ੍ਰੈਟਿਕ ਸਕੂਲ ਟੀਚਰਜ਼ ਫੈਡਰੇਸ਼ਨ ਹਰਿਆਣਾ ਦੇ ਚੇਅਰਮੈਨ ਧਰਮਿੰਦਰ ਢਾਂਡਾ, ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਕੁਰੜ ਨੇ ਆਪਣੇ ਵਿਚਾਰ ਰੱਖੇ। ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਆਗੂ ਅਸ਼ਵਨੀ ਅਵਸਥੀ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂ ਅਤਿੰਦਰਪਾਲ ਘੱਗਾ, ਟੈਕਨੀਕਲ ਐਂਡ ਮਕੈਨੀਕਲ ਯੂਨੀਅਨ ਦੇ ਆਗੂ ਮਲਾਗਰ ਸਿੰਘ ਖਮਾਣੋ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਹਰਦੀਪ ਕੌਰ ਕੋਟਲਾ ਵੀ ਹਾਜਰ ਸਨ।

Published on: ਅਪ੍ਰੈਲ 17, 2025 1:22 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।