’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ



ਚੰਡੀਗੜ੍ਹ, 17 ਅਪ੍ਰੈਲ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” (yuth nashian viruth) ਨੂੰ ਲਗਾਤਾਰ 48ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 471 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸਦੇ ਚੱਲਦਿਆਂ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ ਸਿਰਫ 48 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6402 ਹੋ ਗਈ ਹੈ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.9 ਲੱਖ ਰੁਪਏ ਡਰੱਗ ਮਨੀ, 261 ਗ੍ਰਾਮ ਹੈਰੋਇਨ, 699 ਗ੍ਰਾਮ ਅਫੀਮ ਅਤੇ 1997 ਨਸ਼ੀਲੀਆਂ ਗੋਲੀਆਂ/ਕੈਪਸੂਲ ਵੀ ਬਰਾਮਦ ਕੀਤੇ ਹਨ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 502 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Published on: ਅਪ੍ਰੈਲ 17, 2025 8:15 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।