ਬਠਿੰਡਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਨਾ ਕਰਨਾ ਇਕ ਥਾਣੇ ਦੇ ਐਸਐਚਓ ਅਤੇ ਸਹਾਇਕ ਐਸਐਚਓ ਨੂੰ ਮਹਿੰਗਾ ਪੈ ਗਿਆ। ਜ਼ਿਲ੍ਹਾ ਉਚ ਅਧਿਕਾਰੀਆਂ ਨੇ ਦੋਵਾਂ ਜਾਣਿਆਂ ਨੂੰ ਮੁਅੱਤਲ ਕਰ ਦਿੱਤਾ ਹੈ। ਬਠਿੰਡਾ ਦੇ ਧੋਬੀਆਣਾ ਬਸਤੀ ਨੂੰ ਨਸ਼ੇ ਲਈ ਹੋਟਸਪੋਟ ਏਰੀਆ ਐਲਾਨਿਆ ਹੋਇਆ ਹੈ। ਇੱਥੋਂ ਦੇ ਲੋਕਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਕਿ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ, ਪਰ ਸਬੰਧਤ ਥਾਣੇ ਦੀ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਜਾਂਦੀ। ਇਸਦੀ ਪੜਤਾਲ ਕਰਨ ਤੋਂ ਬਾਅਦ ਕਾਰਵਾਈ ਕਰਦੇ ਹੋਏ ਇੰਸਪੈਕਟਰ ਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅਤੇ ਐਸ ਆਈ ਬੇਅੰਤ ਸਿੰਘ ਸਹਾਇਕ ਮੁੱਖ ਅਫਸਰ ਥਾਣਾ ਸਿਵਲ ਲਾਈਨ ਨੂੰ ਮੁਅੱਤਲ ਕੀਤਾ ਗਿਆ ਹੈ। ਐਸ ਐਸ ਪੀ ਬਠਿੰਡਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਨਸ਼ਾ ਤਸਕਰਾਂ ਸਬੰਧੀ 91155-02252 ਉਤੇ ਆਪਣੀ ਸ਼ਿਕਾਇਤ ਦਰਜ ਕਰਾਉਣ ਅਤੇ ਉਸਦਾ ਨਾਮ, ਪਤਾ ਗੁਪਤ ਰੱਖਿਆ ਜਾਵੇਗਾ।
Published on: ਅਪ੍ਰੈਲ 18, 2025 8:30 ਪੂਃ ਦੁਃ