ਮੋਰਿੰਡਾ 18 ਅਪ੍ਰੈਲ ਭਟੋਆ
ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਅੱਜ ਘੜੂੰਆਂ
ਕਾਨੂੰਗੋਈ ਚ ਪੈਂਦੇ ਚਾਰ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 66.50 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨਾ ਕਿਹਾ ਕਿ ਅੱਜ ਇਕੱਲੇ ਘੜੂੰਆ ਦੇ ਇਹਨਾਂ ਚਾਰ ਸਕੂਲਾਂ ਵਿੱਚ ਹੀ 66.50 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਨਹੀਂ ਹੋਇਆ ਬਲਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮੁੱਚੇ ਪੰਜਾਬ ਵਿੱਚ ਕਰੀਬ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ 20 ਹਜ਼ਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਇਮਾਨਦਾਰਾਨਾ ਨੀਤੀ ਵਿਰੋਧੀ ਧਿਰਾਂ ਦੇ ਇਸ ਲਈ ਹਜ਼ਮ ਨਹੀਂ ਹੋ ਰਹੀ ਕਿਉਕਿ ਉਹਨਾਂ ਵੱਲੋਂ ਆਪਣੇ ਸਮੇਂ ਵਿੱਚ ਸਰਕਾਰੀ ਸਕੂਲਾਂ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਅੱਜ ਜਦੋਂ ਪੰਜਾਬ ਦਾ ਸਿੱਖਿਆ ਬਜਟ 19 ਹਜ਼ਾਰ ਕਰੋੜ ਰੁਪਏ ਦਾ ਹੋ ਚੁੱਕਾ ਹੈ ਅਤੇ ਸਮੁੱਚੇ ਪੰਜਾਬ ਵਿੱਚ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਨੂੰ ਅਹਿਮ ਮੰਨ ਕੇ ਇਸ ਖੇਤਰ ਵਿੱਚ ਸੁਧਾਰ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ, ਉਸ ਮੌਕੇ ਵਿਰੋਧੀ ਧਿਰਾਂ ਨੂੰ ਸਰਕਾਰ ਦੇ ਇਸ ਕਦਮ ਦੀ ਪ੍ਰਸ਼ੰਸਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਨਾ ਕਿ ਨਿੱਕੀਆਂ-ਨਿੱਕੀਆਂ ਗੱਲਾਂ ਰਾਹੀਂ ਆਲੋਚਨਾ ਕਰਨ ਦੇ ਬਹਾਨੇ ਲੱਭਣੇ ਚਾਹੀਦੇ ਹਨ।
ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਘੜੂੰਆਂ (ਲੜਕੇ) ਵਿਖੇ ਕਲਾਸ ਰੂਮ, ਤੇ ਮੁਰੰਮਤ ਨਾਲ ਸਬੰਧਤ 18.13 ਲੱਖ ਰੁਪਏ ਦੇ ਕੰਮਾਂ ਦੇ ਉਦਘਾਟਨ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਫਤਿਹਪੁਰ ਥੇੜ੍ਹੀ ਵਿਖੇ 3.75 ਲੱਖ ਲੱਖ ਰੁਪਏ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਰੁੜਕੀ ਪੁਖ਼ਤਾ ਵਿਖੇ 3.40 ਲੱਖ ਰੁਪਏ ਦੇ ਅਤੇ ਸਰਕਾਰੀ ਹਾਈ ਸਕੂਲ ਰੁੜਕੀ ਪੁਖ਼ਤਾ ਵਿਖੇ ਵਿਖੇ 41.22 ਲੱਖ ਰੁਪਏ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਮੁਕੰਮਲ ਹੋਣ ਉਪਰੰਤ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਦੀਆਂ ਸਹੂਲਤਾਂ ਅਤੇ ਵਿੱਦਿਆ ਦਾ ਮਿਆਰ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਵਚਨਬਧਤਾ ਤਹਿਤ ਹੀ ਇਹ ਸਿੱਖਿਆ ਕ੍ਰਾਂਤੀ ਪੰਜਾਬ ਦੇ ਸਕੂਲਾਂ ਵਿੱਚ ਹੋਏ ਸੁਧਾਰ ਨੂੰ ਲੋਕਾਂ ਅੱਗੇ ਰੱਖਣ ਦਾ ਇੱਕ ਸਾਧਨ ਹੈ।
ਇਸ ਮੌਕੇ ਇਹਨਾਂ ਸਕੂਲਾਂ ਦੇ ਮੁਖੀ ਤੇ ਅਧਿਆਪਕ ਅਤੇ ਬੱਚਿਆਂ ਦੇ ਮਾਪੇ, ਪਿੰਡਾਂ ਦੇ ਪੰਚ-ਸਰਪੰਚ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
Published on: ਅਪ੍ਰੈਲ 18, 2025 12:24 ਬਾਃ ਦੁਃ