ਫਗਵਾੜਾ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਬੀਤੇ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਛੋਟੀ ਬੱਚੀ ਸਮੇਤ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ ਉਤੇ ਰੋਮੀ ਢਾਬੇ ਦੇ ਨੇੜੇ ਇੱਕ ਕਾਰ, ਈ ਰਿਕਸ਼ਾ ਅਤੇ ਟਰੈਕਟਰ-ਟਰਾਲੀ ‘ਚ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਦਾ ਪਤਾ ਲੱਗਣ ਉਤੇ ਸਥਾਨਕ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਜ਼ਖਮੀ ਹਾਲਤ ਵਿੱਚ ਸਿਵਿਲ ਹਸਪਤਾਲ ਵਿੱਚ ਪਹੁੰਚਾਇਆ ਗਿਆ। ਪੁਲਿਸ ਮੁਤਾਬਕ ਇਸ ਘਟਨਾ ਵਿੱਚ ਈ ਰਿਕਸ਼ਾ ਵਿੱਚ ਸਵਾਰ ਪਤੀ ਪਤਨੀ ਅਤੇ ਛੋਟੀ ਬੱਚੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਪੱਪੂ ਯਾਦਵ ਤੇ ਉਸਦੀ ਪਤਨੀ ਸੁਨੀਤਾ ਅਤੇ ਇਕ ਛੋਟੀ ਬੱਚੀ ਵਜੋਂ ਹੋਈ। ਜ਼ਖਮੀਆਂ ਦੀ ਹਾਲਤ ਸੀਰੀਅਸ ਹੋਣ ਕਾਰਨ ਰੈਫਰ ਕਰ ਦਿੱਤਾ। ਪੁਲਿਸ ਵੱਲੋਂ ਇਸ ਹੋਰ ਜਾਂਚ ਕੀਤੀ ਜਾ ਰਹੀ ਹੈ।
Published on: ਅਪ੍ਰੈਲ 19, 2025 1:51 ਬਾਃ ਦੁਃ