ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੇ ਸਰੀ ਸ਼ਹਿਰ ‘ਚ ਸਥਿਤ ਲਕਸ਼ਮੀ ਨਰਾਇਣ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰੀ ਵਿੱਚ ਸਾਲਾਨਾ ਨਗਰ ਕੀਰਤਨ ਸਜਾਇਆ ਜਾਣਾ ਸੀ। ਮੰਦਰ ਦੀਆਂ ਬਾਹਰਲੀਆਂ ਕੰਧਾਂ ‘ਤੇ ਸਪਰੇਅ ਪੇਂਟ ਨਾਲ “ਖਾਲਿਸਤਾਨ ਜ਼ਿੰਦਾਬਾਦ” ਅਤੇ “ਆਜ਼ਾਦ ਪੰਜਾਬ” ਸਮੇਤ ਹੋਰ ਭੜਕਾਊ ਨਾਅਰੇ ਲਿਖੇ ਹੋਏ ਪਾਏ ਗਏ।
ਘਟਨਾ ਦੇ ਤੁਰੰਤ ਬਾਅਦ ਮੰਦਰ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਐਫਆਈਆਰ ਦਰਜ ਕਰਵਾਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਸੰਭਾਵੀ ਨਫ਼ਰਤੀ ਅਪਰਾਧ ਵਜੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਿਸੇ ਧਾਰਮਿਕ ਸਮਾਗਮ ਤੋਂ ਪਹਿਲਾਂ ਮਾਹੌਲ ਨੂੰ ਅਸਥਿਰ ਕਰਨ ਦੇ ਉਦੇਸ਼ ਨਾਲ ਯੋਜਨਾਬੱਧ ਕਾਰਵਾਈ ਹੋ ਸਕਦੀ ਹੈ।
Published on: ਅਪ੍ਰੈਲ 21, 2025 10:59 ਪੂਃ ਦੁਃ