ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਦਰਜ ਕੀਤੀ ਗਈ ਐਫਆਈਆਰ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਅੱਗੇ ਪੈ ਗਈ। ਪ੍ਰਤਾਪ ਸਿੰਘ ਬਾਜਵਾ ਦੇ ਮਾਮਲੇ ਦੀ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਵਕੀਲ ਫੈਰੀ ਸੋਫਤ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰ ਵਲੋਂ ਇਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ ਅਤੇ ਅਦਾਲਤ ਦਾ ਮੰਨਣਾ ਹੈ ਕਿ ਇਸ ਮਾਮਲੇ ਵਿਚ ਜਾਂਚ ਅਜੇ ਵੀ ਲੰਬਿਤ ਹੈ। ਹਾਈਕੋਰਟ ਵੱਲੋਂ ਹੁਣ ਅਗਲੀ ਸੁਣਵਾਈ 7 ਤਰੀਕ ਨੂੰ ਹੋਵੇਗੀ,।ਇਹ ਵੀ ਕਿਹਾ ਗਿਆ ਕਿ ਜੇਕਰ ਪ੍ਰਤਾਪ ਸਿਂਘ ਬਾਜਵਾ ਦੀ ਗ੍ਰਿਫ਼ਤਾਰੀ ਦੀ ਜ਼ਰੂਰਤ ਹੈ, ਤਾਂ ਉਸ ਨੂੰ ਪਹਿਲਾਂ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਜਾਂਚ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਇਕ ਬਿਆਨ ਦਿੱਤਾ ਸੀ ਕਿ ਪੰਜਾਬ ਵਿੱਚ ਗ੍ਰੇਨੇਡ ਆਉਣ ਸਬੰਧੀ ਇਕ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਹਾਈਕੋਰਟ ਪਹੁੰਚ ਕੀਤੀ ਸੀ। ਹਾਈਕੋਰਟ ਵੱਲੋਂ ਅੱਜ ਤੱਕ ਉਨ੍ਹਾਂ ਗ੍ਰਿਫਤਾਰੀ ਉਤੇ ਰੋਕ ਲਗਾਈ ਗਈ ਸੀ। ਜਿਸਦੀ ਅੱਜ ਸੁਣਵਾਈ ਹੋਈ।
Published on: ਅਪ੍ਰੈਲ 22, 2025 1:28 ਬਾਃ ਦੁਃ