ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :
FBI ਦੇ ਡਾਇਰੈਕਟਰ ਕਸ਼ ਪਟੇਲ ਨੇ ਹੁਣ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਦਾ ਜ਼ਿਕਰ ਕੀਤਾ ਅਤੇ ਖੁਲਾਸਾ ਕੀਤਾ ਕਿ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਿਹਾ ਹੈਪੀ ਪਾਸੀਆਂ ਇਕ ਵਿਦੇਸ਼ੀ ਅੱਤਵਾਦੀ ਗਿਰੋਹ ਦਾ ਹਿੱਸਾ ਹੈ ਅਤੇ ਉਸ ‘ਤੇ ਭਾਰਤ ਅਤੇ ਅਮਰੀਕਾ ਦੇ ਪੁਲਸ ਸਟੇਸ਼ਨਾਂ ‘ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਦਾ ਸ਼ੱਕ ਹੈ।
ਐਫਬੀਆਈ ਸੈਕਰਾਮੈਂਟੋ ਯੂਨਿਟ ਵੱਲੋਂ ਸਥਾਨਕ ਅਮਰੀਕੀ ਏਜੰਸੀਆਂ ਅਤੇ ਭਾਰਤੀ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਐਫਬੀਆਈ ਮੁਖੀ ਨੇ ਕਿਹਾ ਕਿ ਸਾਰੀਆਂ ਏਜੰਸੀਆਂ ਵਿਚਾਲੇ ਤਾਲਮੇਲ ਵਧੀਆ ਸੀ। ਅਸੀਂ ਨਿਆਂ ਯਕੀਨੀ ਬਣਾਵਾਂਗੇ। ਐਫਬੀਆਈ ਹਿੰਸਾ ਭੜਕਾਉਣ ਵਾਲਿਆਂ ਦਾ ਪਿੱਛਾ ਕਰਨਾ ਜਾਰੀ ਰੱਖੇਗੀ, ਭਾਵੇਂ ਉਹ ਕਿਤੇ ਵੀ ਹੋਣ।
ਐਫਬੀਆਈ ਦਾ ਇਹ ਬਿਆਨ ਦਰਸਾਉਂਦਾ ਹੈ ਕਿ ਅਮਰੀਕਾ ਅਤੇ ਭਾਰਤ ਦੋਵੇਂ ਹੀ ਅੱਤਵਾਦ ਅਤੇ ਹਿੰਸਾ ਦੀਆਂ ਸਾਜ਼ਿਸ਼ਾਂ ਨੂੰ ਲੈ ਕੇ ਬਹੁਤ ਗੰਭੀਰ ਹਨ ਅਤੇ ਅਜਿਹੇ ਅਨਸਰਾਂ ਵਿਰੁੱਧ ਸਾਂਝੀ ਰਣਨੀਤੀ ‘ਤੇ ਕੰਮ ਕਰ ਰਹੇ ਹਨ। ਜਿਸ ਦੀ ਤਾਜ਼ਾ ਮਿਸਾਲ ਹੈਪੀ ਪਾਸੀਆਂ ਦੀ ਗ੍ਰਿਫਤਾਰੀ ਹੈ। ਉਮੀਦ ਹੈ ਕਿ ਹੈਪੀ ਪਾਸੀਆਂ ਨੂੰ ਜਲਦੀ ਹੀ ਭਾਰਤ ਲਿਆਂਦਾ ਜਾਵੇਗਾ ਤਾਂ ਜੋ ਉਸ ਵਿਰੁੱਧ ਕਾਰਵਾਈ ਕੀਤੀ ਜਾ ਸਕੇ।
Published on: ਅਪ੍ਰੈਲ 22, 2025 8:59 ਪੂਃ ਦੁਃ