ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ‘ਤੇ ਉੱਚ ਪੱਧਰੀ ਸੁਰੱਖਿਆ ਬੈਠਕ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਕਈ ਨੁਕਤਿਆਂ ‘ਤੇ ਚਰਚਾ ਹੋਈ। ਪੰਜਾਬ ਪੁਲਿਸ ਅਲਰਟ ਮੋਡ ‘ਤੇ ਹੈ।
ਸਾਰੇ ਸੈਰ-ਸਪਾਟਾ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਸਿਵਲ ਅਤੇ ਵਰਦੀਧਾਰੀ ਪੁਲਸ ਕਰਮਚਾਰੀ ਤਾਇਨਾਤ ਹੋਣਗੇ। ਇਸ ਤੋਂ ਇਲਾਵਾ ਪੰਜਾਬ ਤੋਂ ਜਿਹੜੇ ਲੋਕ ਸੈਰ ਸਪਾਟੇ ਲਈ ਉਥੇ ਗਏ ਸਨ ਅਤੇ ਉਥੇ ਫਸੇ ਹੋਏ ਹਨ, ਉਨ੍ਹਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਸਰਕਾਰ, ਪੁਲਿਸ ਅਤੇ ਪ੍ਰਸ਼ਾਸਨ ਦੇ ਸੰਪਰਕ ਵਿੱਚ ਹੈ। ਉੱਥੇ ਫਸੇ ਸਾਰੇ ਲੋਕਾਂ ਨੂੰ ਸੈਰ-ਸਪਾਟਾ ਵਿਭਾਗ ਪਠਾਨਕੋਟ ਰਾਹੀਂ ਘਰ ਪਹੁੰਚਾਏਗਾ। ਮੁੱਖ ਮੰਤਰੀ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।12:33 PM
Published on: ਅਪ੍ਰੈਲ 23, 2025 12:52 ਬਾਃ ਦੁਃ