ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ: ਬਲਕਾਰ ਸਿੱਧੂ

ਸਿੱਖਿਆ \ ਤਕਨਾਲੋਜੀ

ਬਠਿੰਡਾ, 23 ਅਪ੍ਰੈਲ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਇਸੇ ਲੜੀ ਦੇ ਤਹਿਤ ਅਜੌਕੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਭਾਰੀ ਵਾਧਾ ਹੋਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਭਾਈਰੂਪਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਿੱਖਿਆ ਕ੍ਰਾਂਤੀ ਸਮਾਗਮ ਦੇ ਮੱਦੇਨਜ਼ਰ ਕਰਵਾਏ ਗਏ ਪ੍ਰੋਗਰਾਮ ਮੌਕੇ ਕੀਤਾ।

ਇਸ ਮੌਕੇ ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਭਵਿੱਖ ਲਈ ਲਗਾਤਾਰ ਕੰਮ ਕਰਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੀ ਕਮਾਨ ਸੰਭਾਲਣ ਉਪਰੰਤ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਦੇ ਕਾਰਜ ਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋਏ ਹਨ। ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।

ਇਸ ਮੌਕੇ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਭਾਈਰੂਪਾ ਸਕੂਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 1,50,2000 ਲੱਖ ਰੁਪਏ ਦੀ ਲਾਗਤ ਨਾਲ 2 ਕਮਰਿਆਂ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ ਅਤੇ ਲੜਕੀਆਂ) ਲਈ 7,51,000-7,51,000 ਲੱਖ ਰੁਪਏ ਦੇ ਕਮਰਿਆਂ, 8 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਚਾਰਦੀਵਾਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦਾ 3,27,200 ਲੱਖ ਰੁਪਏ ਦੀ ਲਾਗਤ ਨਾਲ ਹੋਏ ਨਵੀਨੀਕਰਨ ਦਾ ਉਦਘਾਟਨ ਕੀਤਾ।  

ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।  

Published on: ਅਪ੍ਰੈਲ 23, 2025 5:01 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।