ਭਦੌੜ ‘ਚ ਨਕਾਬਪੋਸ਼ਾਂ ਵਲੋਂ ਸਕੂਲ ਬੱਸ ‘ਤੇ ਹਮਲਾ, ਵਿਦਿਆਰਥੀ ਨੂੰ ਕੀਤਾ ਜ਼ਖ਼ਮੀ

ਸਿੱਖਿਆ \ ਤਕਨਾਲੋਜੀ ਪੰਜਾਬ


ਬਰਨਾਲਾ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬਰਨਾਲਾ ਦੇ ਕਸਬਾ ਭਦੌੜ ‘ਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੀ ਬੱਸ ‘ਤੇ ਨਕਾਬਪੋਸ਼ਾਂ ਵਲੋਂ ਹਮਲਾ ਕੀਤਾ ਗਿਆ। ਬੱਸ ਨੂੰ ਮੁੱਖ ਚੌਕ ’ਤੇ ਮੋਟਰਸਾਈਕਲ ’ਤੇ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਰੋਕ ਲਿਆ। ਹਮਲਾਵਰਾਂ ਨੇ 12ਵੀਂ ਜਮਾਤ ਦੇ ਵਿਦਿਆਰਥੀ ਸੁਖਦੀਪ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜਾਣਕਾਰੀ ਅਨੁਸਾਰ ਹਿੰਮਤਪੁਰਾ ਦੇ ਰਹਿਣ ਵਾਲੇ ਸੁਖਦੀਪ ਦੇ ਸਿਰ ਵਿੱਚ ਸੱਟ ਲੱਗੀ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦੇ ਸਿਰ ‘ਤੇ ਟਾਂਕੇ ਲਾਏ।ਉਸ ਦੀ ਮੈਡੀਕਲ ਰਿਪੋਰਟ ਥਾਣਾ ਭਦੌੜ ਨੂੰ ਭੇਜ ਦਿੱਤੀ ਗਈ ਹੈ।
ਹਮਲੇ ਸਮੇਂ ਬੱਸ ਵਿੱਚ ਛੋਟੇ ਬੱਚੇ ਵੀ ਮੌਜੂਦ ਸਨ। ਇਸ ਘਟਨਾ ਕਾਰਨ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸਕੂਲ ਪ੍ਰਬੰਧਕਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਸਕੂਲ ਦੇ ਐਮਡੀ ਰਣਪ੍ਰੀਤ ਸਿੰਘ ਨਾਲ ਸੰਪਰਕ ਨਹੀਂ ਹੋ ਸਕਿਆ। ਥਾਣਾ ਭਦੌੜ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Published on: ਅਪ੍ਰੈਲ 23, 2025 7:13 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।