ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਚਾਇਤ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਸਰਪੰਚਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਹਰ ਪਿੰਡ ਦੇ ਸਰਪੰਚ ਨੂੰ ਹਰ ਮਹੀਨੇ 2000 ਰੁਪਏ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੈਸੇ ਉਦੋਂ ਤੋਂ ਮਿਲਣਗੇ ਜਦੋਂ ਤੋਂ ਉਨ੍ਹਾਂ ਸਹੁੰ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਮਹੀਨਿਆਂ ਦੇ ਵੀ ਪੈਸੇ ਦਿੱਤਾ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਟੈਗੋਰ ਥਾਈਟਰ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰ ਸਮੇਂ ਦੀ ਗੱਲ ਕਰਦਿਆਂ ਕਿਹਾ ਕਿ ਪਹਿਲਾਂ ਸਰਪੰਚਾਂ ਨੂੰ 1200 ਰੁਪਏ ਦਿੱਤਾ ਜਾਂਦੇ ਸੀ। ਜਦੋਂ ਨਾ ਦਿੱਤੇ ਤਾਂ ਪੰਚਾਇਤਾਂ ਅਦਾਲਤ ਚਲੀਆਂ ਗਈਆਂ ਤਾਂ ਸਰਕਾਰ ਨੇ 2019 ਵਿੱਚ ਬੰਦ ਹੀ ਕਰ ਦਿੱਤਾ।
Published on: ਅਪ੍ਰੈਲ 24, 2025 3:07 ਬਾਃ ਦੁਃ