ਪਹਿਲਗਾਮ ਅੱਤਵਾਦੀ ਹਮਲੇ ਦੀ ਜਾਣਕਾਰੀ ਦਿੱਤੀ
ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ, ਜਦਕਿ ਕਾਂਗਰਸ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੀਟਿੰਗ ਦੀ ਪ੍ਰਧਾਨਗੀ ਕਰਨ ਦੀ ਮੰਗ ਕੀਤੀ ਹੈ। ਇਸ ਮੀਟਿੰਗ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸਰਬ ਪਾਰਟੀ ਬੈਠਕ ਤੋਂ ਪਹਿਲਾਂ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਦੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੀ ਜਾਣਕਾਰੀ ਦਿੱਤੀ।
Published on: ਅਪ੍ਰੈਲ 24, 2025 6:18 ਬਾਃ ਦੁਃ