ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਮੁਸਤਕੀਮ ਖਾਨ ਨੂੰ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। 15 ਸਾਲ ਦੀ ਲੜਕੀ ਉਸ ਦੇ ਦਫ਼ਤਰ ਵਿੱਚ ਕੰਮ ਕਰਦੀ ਸੀ। ਥਾਣਾ-34 ਦੀ ਪੁਲੀਸ ਨੇ ਆਗੂ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਸ ਨੂੰ ਅੱਜ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਬੁੜੈਲ ਜੇਲ੍ਹ ਭੇਜ ਦਿੱਤਾ ਗਿਆ।
ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕਾਂਗਰਸੀ ਆਗੂ ਮੁਸਤਕੀਮ ਖਾਨ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਦਾ ਹੈ। ਉਨ੍ਹਾਂ ਦੀ ਨਾਬਾਲਗ ਧੀ ਉਸ ਦੇ ਦਫ਼ਤਰ ਵਿੱਚ ਕੰਮ ਕਰਦੀ ਸੀ। ਇਸ ਦੌਰਾਨ ਕਾਂਗਰਸੀ ਆਗੂ ਨੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਕਿਸੇ ਨੂੰ ਦੱਸਣ ‘ਤੇ ਧਮਕੀ ਦਿੱਤੀ।
ਡਰ ਕਾਰਨ ਲੜਕੀ ਨੇ ਕੁਝ ਸਮੇਂ ਤੱਕ ਕਿਸੇ ਨੂੰ ਕੁਝ ਨਹੀਂ ਦੱਸਿਆ ਪਰ ਬਾਅਦ ‘ਚ ਜਦੋਂ ਉਸ ਦਾ ਵਤੀਰਾ ਬਦਲਿਆ ਤਾਂ ਉਸ ਦੀ ਮਾਂ ਨੇ ਉਸ ਤੋਂ ਪੁੱਛਗਿੱਛ ਕੀਤੀ। ਮਾਂ ਦੇ ਵਾਰ-ਵਾਰ ਪੁੱਛਣ ‘ਤੇ ਲੜਕੀ ਨੇ ਰੋਂਦੇ ਹੋਏ ਦੱਸਿਆ ਕਿ ਮੁਸਤਕੀਮ ਖਾਨ ਨੇ ਦਫਤਰ ‘ਚ ਕੰਮ ਕਰਦੇ ਸਮੇਂ ਉਸ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ। ਇਹ ਸੁਣ ਕੇ ਪਰਿਵਾਰ ਹੈਰਾਨ ਰਹਿ ਗਿਆ ਅਤੇ ਤੁਰੰਤ ਥਾਣਾ ਬੁੜੈਲ ਵਿਖੇ ਸ਼ਿਕਾਇਤ ਦਰਜ ਕਰਵਾਈ।
ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਪੀੜਤਾ ਦਾ ਮੈਡੀਕਲ ਕਰਵਾਇਆ, ਜਿਸ ‘ਚ ਬਲਾਤਕਾਰ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਕਾਂਗਰਸੀ ਆਗੂ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲੀਸ ਨੇ ਮੁਲਜ਼ਮ ਦੇ ਦਫ਼ਤਰ ਦੀ ਤਲਾਸ਼ੀ ਵੀ ਲਈ ਹੈ।
Published on: ਅਪ੍ਰੈਲ 24, 2025 11:51 ਪੂਃ ਦੁਃ