ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਅੱਜ (ਵੀਰਵਾਰ) ਨਿਯਮਿਤ ਤੌਰ ‘ਤੇ ਚੱਲਣਗੀਆਂ। ਯੂਨੀਅਨ ਨੇ ਅੱਜ ਦੋ ਘੰਟੇ ਬੱਸ ਸਟੈਂਡ ਬੰਦ ਰੱਖਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਹ ਜਾਣਕਾਰੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦਿੱਤੀ।
ਇਹ ਵੀ ਪੜ੍ਹੋ: ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਾਰੀ ਹੋਏ ਆਯੁਸ਼ਮਾਨ ਕਾਰਡ
ਉਨ੍ਹਾਂ ਕਿਹਾ ਕਿ ਇਹ ਫੈਸਲਾ ਵਿਭਾਗ ਦੇ ਅਧਿਕਾਰੀਆਂ ਦੇ ਸੱਦੇ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਤਨਖਾਹ ਸਬੰਧੀ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਹਾਲਾਂਕਿ, ਭਵਿੱਖ ਦੇ ਪ੍ਰੋਗਰਾਮ ਪਹਿਲਾਂ ਵਾਂਗ ਹੀ ਹੋਣਗੇ।
Published on: ਅਪ੍ਰੈਲ 24, 2025 7:56 ਪੂਃ ਦੁਃ