ਪਾਰਕਿੰਗ ਸੰਕਟ ਮਾਮਲਾ: ਕੁਲਜੀਤ ਬੇਦੀ ਦੀ ਪਟੀਸ਼ਨ ‘ਤੇ ਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ

Punjab

ਮੋਹਾਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਸ਼ਹਿਰ ਮੋਹਾਲੀ ਵਿੱਚ ਪਾਰਕਿੰਗ ਦੀ ਅੱਤ ਮਾੜੀ ਹਾਲਤ ਨੂੰ ਲੈ ਕੇ ਆਖਿਰਕਾਰ ਨਿਆਂਇਕ ਕਾਰਵਾਈ ਆਰੰਭ ਸ਼ੁਰੂ ਹੋ ਗਈ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮੋਹਾਲੀ ਦੀ ਪਾਰਕਿੰਗ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਆਪਣੇ ਵਕੀਲਾਂ ਰੰਜੀਵਨ ਸਿੰਘ ਅਤੇ ਰਿਤੂਰਾਗ ਸਿੰਘ ਰਾਹੀਂ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ‘ਤੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਨੀਤ ਗੋਇਲ ਦੀ ਬੈਂਚ ਨੇ ਸਰਕਾਰ ਨੂੰ 10 ਜੁਲਾਈ ਲਈ ਨੋਟਿਸ ਆਫ਼ ਮੋਸ਼ਨ ਜਾਰੀ ਕਰ ਦਿੱਤਾ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ, “ਮੋਹਾਲੀ ਵਾਸੀਆਂ ਨੂੰ ਹਰ ਰੋਜ਼ ਪਾਰਕਿੰਗ ਦੀ ਘਾਟ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਸਪਤਾਲਾਂ, ਮਾਲਾਂ, ਲੈਬਾਂ, ਤੇ ਸਿੱਖਿਆ ਸੰਸਥਾਵਾਂ ਕੋਲ ਨਾ ਹੀ ਯੋਗ ਪਾਰਕਿੰਗ ਸਹੂਲਤਾਂ ਹਨ, ਨਾ ਹੀ ਸਰਕਾਰੀ ਨਕਸ਼ਿਆਂ ਵਿੱਚ ਸੰਵਿਧਾਨਕ ਤਰੀਕੇ ਨਾਲ ਪਾਰਕਿੰਗ ਦੀ ਯੋਜਨਾ ਹੈ।”

ਡਿਪਟੀ ਮੇਅਰ ਨੇ ਦਲੀਲ ਦਿੱਤੀ ਕਿ ਮੌਜੂਦਾ ਪਾਰਕਿੰਗ ਨੀਤੀਆਂ 2007-2009 ਦੀਆਂ ਹਨ ਜਦੋਂ ਗੱਡੀਆਂ ਦੀ ਗਿਣਤੀ ਕਾਫੀ ਘੱਟ ਸੀ, ਪਰ ਅੱਜ ਹਰ ਘਰ ਵਿੱਚ ਦੋ-ਤਿੰਨ ਗੱਡੀਆਂ ਆਮ ਗੱਲ ਬਣ ਚੁੱਕੀ ਹੈ। “ਇਹ ਨੀਤੀਆਂ ਹੁਣ ਬੇਅਸਰ ਹਨ ਅਤੇ ਇੱਕ ਨਵੀਂ, ਅਧੁਨਿਕ ਅਤੇ ਹਕੀਕਤ-ਅਧਾਰਿਤ ਪਾਰਕਿੰਗ ਨੀਤੀ ਲਿਆਉਣ ਦੀ ਲੋੜ ਹੈ,” ਉਨ੍ਹਾਂ ਨੇ ਪਟੀਸ਼ਨ ਵਿੱਚ ਲਿਖਿਆ।

ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਨਵੀਆਂ ਇਮਾਰਤਾਂ ਨੂੰ ਮਲਟੀ-ਸਟੋਰੀ ਪਾਰਕਿੰਗ ਦੇ ਨਾਲ ਮਨਜ਼ੂਰੀ ਦਿੱਤੀ ਜਾਵੇ। ਨਕਸ਼ੇ ਵਿਚ ਚਾਰ ਸਟੋਰੀ ਮਕਾਨਾਂ ਦੀ ਇਜਾਜ਼ਤ ਦਿੱਤੀ ਜਾਵੇ ਜਿਸ ਦੇ ਹੇਠਾਂ ਸਟਿਲਟ ਪਾਰਕਿੰਗ ਲਾਜ਼ਮੀ ਕੀਤੀ ਜਾਵੇ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਗਮਾਡਾ ਵੱਲੋਂ ਖੁਦ ਵੀ ਬਹੁ ਮੰਜਲਾ ਇਮਾਰਤਾਂ ਬਣਾਈਆਂ ਗਈਆਂ ਹਨ ਅਤੇ ਪ੍ਰਾਈਵੇਟ ਬਿਲਡਰਾਂ ਨੂੰ ਵੀ 18 ਮੰਜ਼ਿਲਾਂ ਦੀਆਂ ਇਮਾਰਤਾਂ ਨੂੰ ਮਨਜ਼ੂਰੀ ਮਿਲ ਰਹੀ ਹੈ, ਤਾਂ ਘਰੇਲੂ ਇਲਾਕਿਆਂ ਵਿੱਚ ਵੀ ਚਾਰ ਮੰਜ਼ਿਲਾਂ ਤੱਕ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਅੰਦਰੂਨੀ ਪਾਰਕਿੰਗ ਹੋ ਸਕੇ।

ਇਸ ਮਾਮਲੇ ਵਿੱਚ ਅਦਾਲਤ ਨੇ ਸਰਕਾਰ ਤੋਂ 10 ਜੁਲਾਈ ਤੱਕ ਜਵਾਬ ਮੰਗਿਆ ਹੈ ਅਤੇ ਸਾਰੇ ਸੰਬੰਧਤ ਪੱਖਾਂ ਨੂੰ 10 ਜੁਲਾਈ ਤੱਕ ਪਟੀਸ਼ਨ ਦੀਆਂ 10 ਕਾਪੀਆਂ ਭੇਜਣ ਦਾ ਹੁਕਮ ਦਿੱਤਾ ਗਿਆ ਹੈ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਵਾਸੀਆਂ ਲਈ ਇਹ ਫੈਸਲਾ ਇੱਕ ਵੱਡੀ ਉਮੀਦ ਜਗਾ ਰਿਹਾ ਹੈ ਕਿ ਸ਼ਹਿਰ ਦੀ ਪਾਰਕਿੰਗ ਸੰਕਟ ਦਾ ਕੋਈ ਢੁੱਕਵਾਂ ਹੱਲ ਲੱਭਿਆ ਜਾਵੇਗਾ। ਉਹਨਾਂ ਕਿਹਾ ਕਿ ਮੋਹਾਲੀ ਵਿੱਚ ਖਾਸ ਤੌਰ ਤੇ ਫੇਜ਼ 11 ਵਾਲੇ ਪਾਸੇ ਅਤੇ ਹੋਰਨਾਂ ਕਈ ਮਹੱਤਵਪੂਰਨ ਥਾਵਾਂ ਤੇ ਪਾਰਕਿੰਗ ਨੂੰ ਬਿਲਕੁਲ ਖਤਮ ਹੀ ਕਰ ਦਿੱਤਾ ਗਿਆ ਹੈ। ਜਿਸ ਕਾਰਨ ਬਹੁਤ ਵੱਡੀ ਸਮੱਸਿਆ ਆ ਰਹੀ ਹੈ ਅਤੇ ਗਮਾਡਾ ਨੂੰ ਇਸ ਦਾ ਵੀ ਹੱਲ ਕਰਨਾ ਚਾਹੀਦਾ ਹੈ।  

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹਨਾਂ ਨੇ ਹਮੇਸ਼ਾ ਹੀ ਸ਼ਹਿਰ ਅਤੇ ਆਪਣੇ ਹਲਕੇ ਦੀਆਂ ਮੁੱਖ ਸਮੱਸਿਆਵਾਂ ਸਬੰਧੀ ਪਹਿਲਾਂ ਪ੍ਰਸ਼ਾਸਨਿਕ ਪੱਧਰ ਤੇ ਹਲ ਕੱਢਣ ਦਾ ਯਤਨ ਕੀਤਾ ਹੈ ਅਤੇ ਅਧਿਕਾਰੀਆਂ ਨਾਲ ਤਾਲਮੇਲ ਬਣਾਇਆ ਹੈ ਪਰ ਜਦੋਂ ਪ੍ਰਸ਼ਾਸਨਿਕ ਪੱਧਰ ਤੇ ਸੁਣਵਾਈ ਨਹੀਂ ਹੁੰਦੀ ਤਾਂ ਉਹਨਾਂ ਨੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਹਨਾਂ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਉਹ ਲੋਕਾਂ ਨੂੰ ਨਿਆਂ ਦਵਾਉਣ ਵਿੱਚ ਸਫਲ ਰਹੇ ਹਨ।

Published on: ਅਪ੍ਰੈਲ 24, 2025 4:31 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।