ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਦੀ ਅੱਜ ਅਹਿਮ ਕੈਬਨਿਟ ਮੀਟਿੰਗ ਹੋਵੇਗੀ। ਇਹ ਬੈਠਕ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਕਈ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇੱਕ ਮਹੀਨੇ ਵਿੱਚ ਇਹ ਤੀਜੀ ਕੈਬਨਿਟ ਮੀਟਿੰਗ ਹੈ। ਇਸ ਦੌਰਾਨ ਸਰਕਾਰ ਨੇ ਰੰਗਲਾ ਪੰਜਾਬ ਸਕੀਮ ਲਈ ਗਾਈਡਲਾਈਨ ਤਿਆਰ ਕੀਤੀ ਹੈ। ਇਸ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਇਸ ਸਕੀਮ ਤਹਿਤ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 585 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਲੋਕਾਂ ਦੀ ਸਹੂਲਤ ਅਨੁਸਾਰ ਸਾਰੇ ਹਲਕਿਆਂ ਵਿੱਚ 5 ਕਰੋੜ ਰੁਪਏ ਤੱਕ ਦੇ ਵਿਕਾਸ ਕਾਰਜ ਸੰਭਵ ਹੋਣਗੇ। ਪਹਿਲਾਂ ਅਜਿਹੀ ਸਹੂਲਤ ਨਹੀਂ ਸੀ।
ਇਸ ਤੋਂ ਪਹਿਲਾਂ 11 ਅਪ੍ਰੈਲ ਨੂੰ ਕੈਬਨਿਟ ਦੀ ਮੀਟਿੰਗ ਹੋਈ ਸੀ। ਇਸ ਤੋਂ ਪਹਿਲਾਂ 3 ਅਪਰੈਲ ਨੂੰ ਕੈਬਨਿਟ ਮੀਟਿੰਗ ਹੋਈ ਸੀ।ਜਿਸ ਵਿੱਚ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਨ ਦੀ ਸਹੂਲਤ ਦਿੱਤੀ ਗਈ ਸੀ।
Published on: ਅਪ੍ਰੈਲ 24, 2025 12:16 ਬਾਃ ਦੁਃ