ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਚੰਡੀਗੜ੍ਹ ਦੇ ਕਲੱਬਾਂ ਬਾਹਰ ਬੰਬ ਸੁੱਟਣ ਵਾਲੇ ਬਦਮਾਸ਼ ਗ੍ਰਿਫ਼ਤਾਰ

ਚੰਡੀਗੜ੍ਹ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ‘ਚ ਦੋ ਕਲੱਬਾਂ ਦੇ ਬਾਹਰ ਬੰਬ ਸੁੱਟਣ ਵਾਲੇ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਸ਼ਾਮ ਨੂੰ ਹਿਸਾਰ ‘ਚ ਮੁਕਾਬਲਾ ਹੋਇਆ। ਜਿਸ ਵਿੱਚ ਦੋਵੇਂ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਸਨ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਦੋਵਾਂ ਨੂੰ ਹਿਸਾਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਫੜਨ ਲਈ ਚੰਡੀਗੜ੍ਹ ਪੁਲਿਸ ਅਤੇ ਹਿਸਾਰ ਦੀ ਐਸਟੀਐਫ ਨੇ ਸਾਂਝਾ ਆਪ੍ਰੇਸ਼ਨ ਚਲਾਇਆ। 2 ਏਐਸਆਈ ਸੰਦੀਪ ਅਤੇ ਅਨੂਪ ਮੁਲਜ਼ਮਾਂ ਦੀ ਗੋਲੀਬਾਰੀ ਵਿੱਚ ਵਾਲ-ਵਾਲ ਬਚ ਗਏ ਕਿਉਂਕਿ ਉਨ੍ਹਾਂ ਨੇ ਬੁਲੇਟ ਪਰੂਫ਼ ਜੈਕਟ ਪਾਈ ਹੋਈ ਸੀ। ਦੋਵਾਂ ਦੀਆਂ ਬੁਲੇਟਪਰੂਫ ਜੈਕਟਾਂ ‘ਤੇ ਗੋਲੀਆਂ ਲੱਗੀਆਂ।
ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਹੋਏ ਹਨ। ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਗੈਂਗਸਟਰ ਲਾਰੈਂਸ ਦੇ ਸਾਥੀ ਗੋਲਡੀ ਬਰਾੜ ਦੀਆਂ ਹਦਾਇਤਾਂ ’ਤੇ ਕਲੱਬ ਦੇ ਬਾਹਰ ਬੰਬ ਸੁੱਟੇ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।