ਲੁਧਿਆਣਾ ‘ਚ ਬੱਸ ਦੀ ਲਪੇਟ ਵਿੱਚ ਆ ਕੇ ਜ਼ਖਮੀ ਹੋਏ ਮਜ਼ਦੂਰ ਕਾਰਨ ਭੜਕੇ ਪ੍ਰਵਾਸੀ

ਪੰਜਾਬ

ਡਰਾਈਵਰ ਨਾਲ ਕੁੱਟਮਾਰ, ਪੁਲਸ ਮੁਲਾਜ਼ਮ ਦਾ ਕਾਲਰ ਫੜ ਕੇ ਕੀਤੀ ਧੱਕਾ-ਮੁੱਕੀ, ਜਾਮ ਲਾਇਆ
ਲੁਧਿਆਣਾ, 30 ਨਵੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਅੱਜ ਸਵੇਰੇ ਹੰਗਾਮਾ ਹੋ ਗਿਆ। ਕਾਲਜ ਦੀ ਬੱਸ ਦੀ ਲਪੇਟ ਵਿੱਚ ਆਉਣ ਨਾਲ ਇੱਕ ਮਜ਼ਦੂਰ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲੋਕਾਂ ਨੇ ਬੱਸ ਡਰਾਈਵਰ ਦੀ ਕੁੱਟਮਾਰ ਕੀਤੀ।
ਮਜ਼ਦੂਰ ਦੇ ਸਾਥੀ ਪ੍ਰਵਾਸੀਆਂ ਨੇ ਮੌਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਵੀ ਧੱਕਾ-ਮੁੱਕੀ ਕੀਤੀ, ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪ੍ਰਵਾਸੀਆਂ ਨੇ ਡਿਊਟੀ ‘ਤੇ ਮੌਜੂਦ ਪੁਲਸ ਮੁਲਾਜ਼ਮ ਦਾ ਕਾਲਰ ਫੜ ਲਿਆ ਅਤੇ ਉਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ।
ਸਮਰਾਲਾ ਚੌਕ ਵਿੱਚ ਮੌਜੂਦ ਕੁਝ ਲੋਕਾਂ ਨੇ ਪੁਲੀਸ ਮੁਲਾਜ਼ਮਾਂ ਨੂੰ ਪਰਵਾਸੀਆਂ ਤੋਂ ਬਚਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਬੱਸ ਨੂੰ ਕਬਜ਼ੇ ‘ਚ ਲੈ ਲਿਆ। ਬੱਸ ਡਰਾਈਵਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਵੱਡੀ ਗਿਣਤੀ ਵਿੱਚ ਪ੍ਰਵਾਸੀ ਨੌਜਵਾਨਾਂ ਨੇ ਸਮਰਾਲਾ ਚੌਕ ’ਤੇ ਜਾਮ ਲਗਾ ਦਿੱਤਾ ਸੀ ਪਰ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕੀਤਾ ਤੇ ਆਵਾਜਾਈ ਫਿਰ ਤੋਂ ਸੁਚਾਰੂ ਢੰਗ ਨਾਲ ਸ਼ੁਰੂ ਕਰਵਾਈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।