ਅੰਮ੍ਰਿਤਸਰ, 2 ਦਸੰਬਰ, ਦੇਸ਼ ਕਲਿੱਕ ਬਿਓਰੋ :
ਸ਼੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਅੱਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਬਾਦਲ ਸਮੇਤ ਸਾਬਕਾ ਅਕਾਲੀ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਵਿੱਚ ਕਿਹਾ ਕਿ ਉਸ ਸਮੇਂ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ ਏ ਕੌਮ ਦਾ ਐਵਾਰਡ ਵਾਪਸ ਲਿਆ ਜਾਵੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਖਿਲਾਫ ਸੁਣਾਇਆ ਫੈਸਲਾ
ਆਪਣੇ ਸੰਬੋਧਨ ਵਿੱਚ ਸਿੰਘ ਸਾਹਿਬਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਗਵਾਈ ਕਰਨ ਦਾ ਅਧਿਕਾਰ ਗੁਆ ਚੁੱਕੀ ਹੈ। ਉਨ੍ਹਾਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹੁਕਮ ਦਿੱਤੇ ਕਿ ਜਿੰਨਾਂ ਆਗੁਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦਿੱਤੇ ਹਨ ਉਨ੍ਹਾਂ ਅਸਤੀਫਿਆਂ ਨੂੰ ਤੁਰੰਤ ਪ੍ਰਵਾਨ ਕਰਕੇ ਤਿੰਨ ਦਿਨਾਂ ਵਿੱਚ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਜਾਵੇ।