ਅੰਮ੍ਰਿਤਸਰ, 2 ਦਸੰਬਰ, ਦੇਸ਼ ਕਲਿੱਕ ਬਿਓਰੋ :
ਡੇਰਾ ਸਿਰਸਾ ਮੁੱਖੀ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਅੱਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਸਰਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਨੂੰ ਅੱਜ ਸਜ਼ਾ ਸੁਣਾਈ ਗਈ। ਇਸ ਦੌਰਾਨ ਸਿੰਘ ਸਾਹਿਬਾਨ ਵੱਲੋਂ ਦੋ ਸਾਬਕਾ ਜਥੇਦਾਰਾਂ ਨੂੰ ਲੈ ਕੇ ਵੀ ਅਹਿਮ ਆਦੇਸ਼ ਦਿੱਤੇ ਗਏ। ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਹੂਲਤਾਂ ਮੰਗਲਵਾਰ 12 ਵਜੇ ਤਕ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਗਿਆਨੀ ਗੁਰਮੁਖ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੋਂ ਹਟਾਉਣ ਤੇ ਅੰਮ੍ਰਿਤਸਰ ਤੋਂ ਬਾਹਰ ਡਿਊਟੀ ਲਾਉਣ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਦੋਵਾਂ ਸਾਬਕਾ ਜਥੇਦਾਰ ਵੱਲੋਂ ਦਿੱਤਾ ਸਪਸ਼ਟੀਕਰਨ ਵੀ ਪ੍ਰਵਾਣ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਉੱਪਰ ਧਾਰਮਿਕ ਸਮਾਗਮਾਂ ‘ਚ ਬੋਲਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।