ਅੰਮ੍ਰਿਤਸਰ, 3 ਦਸੰਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਭਾਂਡੇ ਧੋਣ ਦੀ ਧਾਰਮਿਕ ਸਜ਼ਾ ਨਿਭਾਈ। ਇਹ ਸੇਵਾ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੱਲ੍ਹ ਉਨ੍ਹਾਂ ਦੇ ਗੁਨਾਹਾਂ ਲਈ ਦਿੱਤੀ ਗਈ ਧਾਰਮਿਕ ਸਜ਼ਾ ਦਾ ਹਿੱਸਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਜੀਠੀਆ ਨੂੰ ਹੁਕਮ ਦਿੱਤਾ ਸੀ ਕਿ ਉਹ ਸੇਵਾਦਾਰ ਵਜੋਂ ਸੇਵਾ ਕਰਦੇ ਹੋਏ ਹਰਿਮੰਦਰ ਸਾਹਿਬ ਵਿਖੇ ਭਾਂਡੇ ਅਤੇ ਜੁੱਤੀਆਂ ਸਾਫ ਕਰਨ। ਇਹ ਸਜ਼ਾ ਸ਼੍ਰੋਮਣੀ ਅਕਾਲੀ ਦਲ ਅਤੇ ਉਸਦੀ ਸਰਕਾਰ (2007 ਤੋਂ 2017) ਦੇ ਦੌਰਾਨ ਕੀਤੀਆਂ “ਗਲਤੀਆਂ” ਨੂੰ ਲੈ ਕੇ ਦਿੱਤੀ ਗਈ ਹੈ।