ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਹੈਰੋਇਨ ਤੇ 4.45 ਲੱਖ ਰੁਪਏ ਦੀ ਡਰੱਗ ਮਨੀ ਫੜੀ

Punjab ਪੰਜਾਬ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ‘ਚ ਵੀ ਵੰਡਿਆ ਜਾਣਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਦੇ ਅਟਾਰੀ ਰੋਡ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜੇ ਕੀਤੀ ਗਈ। ਫਿਲਹਾਲ ਮਾਮਲਾ ਦਰਜ ਕਰਕੇ ਮੁਲਜ਼ਮਾਂ ਤੋਂ ਉਨ੍ਹਾਂ ਦੇ ਪੁਰਾਣੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ।
ਕਾਰਵਾਈ ਦੌਰਾਨ ਪੁਲੀਸ ਨੇ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਮੁੱਚੇ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਜੜ੍ਹੋਂ ਪੁੱਟਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਵੀ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।