ਸ਼ੰਭੂ, 6 ਦਸੰਬਰ, ਦੇਸ਼ ਕਲਿੱਕ ਬਿਓਰੋ :
ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਹੋਣ ਦੀ ਇਜ਼ਾਜਤ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਅੰਬਾਲਾ ਵਿੱਚ ਧਾਰਾ 163 ਏ ਲੱਗੀ ਹੋਈ ਹੈ।ਦਿੱਲੀ ਵੱਲ ਜਾਣ ਲਈ ਇਜ਼ਾਜਤ ਲੈਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਕਿਸਾਨ ਇਜ਼ਾਜ਼ਤ ਨਹੀਂ ਲੈ ਰਹੇ।ਇਸ ਕਰਕੇ ਕਿਸਾਨਾਂ ਨੂੰ ਅੰਬਾਲਾ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਪੁਲਿਸ ਨੇ ਕਿਸਾਨਾਂ ਨੂੰ ਰੋਕਿਆ, ਕਿਹਾ ਕਿ ਹਰਿਆਣਾ ‘ਚ ਦਾਖਲ ਹੋਣ ਦੀ ਇਜ਼ਾਜਤ ਨਹੀਂ