ਕਪੂਰਥਲਾ, 7 ਦਸੰਬਰ, ਦੇਸ਼ ਕਲਿਕ ਬਿਊਰੋ :
ਕਪੂਰਥਲਾ ਜ਼ਿਲੇ ਦੀ ਮਾਡਰਨ ਜੇਲ੍ਹ ‘ਚ ਦੋ ਗੁੱਟਾਂ ਵਿਚਾਲੇ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ 5 ਹਵਾਲਾਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਜੇਲ੍ਹ ਦੇ ਸੁਰੱਖਿਆ ਗਾਰਡਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਤੋਂ ਬਾਅਦ 2 ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।
ਜਦਕਿ ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਸਿਟੀ ਥਾਣਾ 2 ਅਤੇ ਪੀਸੀਆਰ ਦੀ ਟੀਮ ਨੇ ਸਿਵਲ ਹਸਪਤਾਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸੰਗਰੂਰ ਜੇਲ੍ਹ ਵਿੱਚ ਬੰਦ 31 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਰਿਹਾਅ
ਜਾਣਕਾਰੀ ਅਨੁਸਾਰ ਕਪੂਰਥਲਾ ਮਾਡਰਨ ਜੇਲ੍ਹ ਦੀ ਬੈਰਕ ਨੰਬਰ 3/3 ਵਿੱਚ ਬੰਦ ਹਵਾਲਾਤੀਆਂ ਦੇ ਦੋ ਗੁੱਟਾਂ ਵਿੱਚ ਰਾਤ ਕਰੀਬ 8 ਵਜੇ ਲੜਾਈ ਹੋ ਗਈ। ਪਤਾ ਲੱਗਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਕੈਦੀਆਂ ਨੇ ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।