ਫਾਊਂਡੇਸ਼ਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਵਿੱਚ ਸੈਨੇਟਰੀ ਪੈਡ ਵੰਡੇ ਗਏ
ਫਾਜ਼ਿਲਕਾ 9 ਦਸੰਬਰ, ਦੇਸ਼ ਕਲਿੱਕ ਬਿਓਰੋ
ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਦੀ ਪਤਨੀ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਔਰਤਾਂ ਦੀਆਂ ਲੋੜਾਂ ਨੂੰ ਸਮਝਦਿਆਂ ਅਤੇ ਸਾਫ-ਸਫਾਈ ਨੂੰ ਤਵਜੋ ਦਿੰਦਿਆਂ ਉਨ੍ਹਾਂ ਨੂੰ ਸੈਨੇਟਰੀ ਪੈਡ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਦੀਆਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵੰਡੇ ਗਏ।
ਮੈਨਸਟਰੂਅਲ ਹਾਈਜੀਨ ਜਾਗਰੂਕਤਾ ਕੈਂਪ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੈਨੇਟਰੀ ਪੈਡਾਂ ਦੀ ਵਰਤੋਂ ਕਰਨ ਦੀ ਜ਼ਰੂਰਤ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨਾਂ ਕਿਹਾ ਕਿ ਸਿਹਤ ਅਤੇ ਸਫਾਈ ਨੂੰ ਬਰਕਰਾਰ ਰੱਖਣ ਲਈ ਸੈਨੇਟਰੀ ਪੈਡਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸਦੀ ਵਰਤੋਂ ਲੜਕੀਆਂ ਅਤੇ ਔਰਤਾਂ ਲਈ ਬਹੁਤ ਜ਼ਰੂਰੀ ਹੈ, ਖਾਸ ਕਰਕੇ ਮਾਹਵਾਰੀ ਦੌਰਾਨ, ਇਹ ਪੈਡ ਉਨ੍ਹਾਂ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ, ਔਰਤਾਂ ਦੀਆਂ ਜ਼ਿਆਦਾਤਰ ਬਿਮਾਰੀਆਂ ਉਨ੍ਹਾਂ ਦੀ ਸਿਹਤ ਦਾ ਧਿਆਨ ਨਾ ਰੱਖਣ ਕਾਰਨ ਹੁੰਦੀਆਂ ਹਨ।
ਖੁਸ਼ੀ ਫਾਊਂਡੇਸ਼ਨ ਦਾ ਮੁੱਖ ਉਦੇਸ਼ ਔਰਤਾਂ ਦੀ ਸਿਹਤ ਦਾ ਖਿਆਲ ਰੱਖਣ ਦਾ ਹੈ। ਉਨ੍ਹਾਂ ਕਿਹਾ ਕਿ ਖੁਸ਼ੀ ਫਾਊਂਡੇਸ਼ਨ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਸਕੂਲ ਪ੍ਰਿੰਸੀਪਲ ਨੂੰ ਅਪੀਲ ਕੀਤੀ ਕਿ ਜੇਕਰ ਭਵਿੱਖ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਸਿਹਤ ਸੰਭਾਲ ਜਾਂ ਕਿਸੇ ਹੋਰ ਰੂਪ ਵਿੱਚ ਮਦਦ ਦੀ ਲੋੜ ਪਵੇ ਤਾਂ ਖੁਸ਼ੀ ਫਾਊਂਡੇਸ਼ਨ ਹਮੇਸ਼ਾ ਤਿਆਰ ਹੈ।
ਇਸ ਮੌਕੇ ਪ੍ਰਿੰਸੀਪਲ ਰੇਨੁ ਬਾਲਾ, ਆਸ਼ਾ ਰਾਣੀ, ਮੰਜੂ ਸੇਤੀਆ, ਸਰਪੰਚ ਸੀਮਾ ਰਾਣੀ, ਬਲਵੰਤ ਸਿੰਘ ਅਤੇ ਵਿਦਿਆਰਥਣਾਂ ਹਾਜ਼ਰ ਸਨ।