ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਪੰਜਾਬ

ਮਾਨਸਾ, 12 ਦਸੰਬਰ : ਦੇਸ਼ ਕਲਿੱਕ ਬਿਓਰੋ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਵਰਨਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।
ਇਹ ਹੁਕਮ 31 ਜਨਵਰੀ 2025 ਤੱਕ ਲਾਗੂ ਰਹੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।