16 ਦਸੰਬਰ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ ਕਿਸਾਨ, 18 ਨੂੰ ਰੋਕੀਆਂ ਜਾਣਗੀਆਂ ਰੇਲ ਗੱਡੀਆਂ

ਪੰਜਾਬ

ਸ਼ੰਭੂ, 14 ਦਸੰਬਰ, ਦੇਸ਼ ਕਲਿੱਕ ਬਿਓਰੋ :

ਸ਼ੰਭੂ ਬਰਾਡਰ ਤੋਂ ਕਿਸਾਨਾਂ ਵੱਲੋਂ ਅਗਲੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸਵਰਨ ਸਿੰਘ ਪੰਧੇਰ ਸਮੇਤ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਦੱਸੀ। ਆਗੂਆਂ ਨੇ ਕਿਹਾ ਕਿ 16 ਦਸੰਬਰ ਨੂੰ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਇਹ ਵੀ ਐਲਾਨ ਕੀਤਾ ਕਿ 18 ਦਸੰਬਰ ਨੂੰ ਪੰਜਾਬ ਵਿੱਚ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਇਸ ਮੌਕੇ ਆਗੂਆਂ ਨੇ ਇਹ ਵੀ ਕਿਹਾ ਕਿ ਸਾਡੀ ਸਟੇਜ਼ ਉਤੇ ਵੀ ਹਮਲਾ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਅੱਜ ਜਦੋਂ 101 ਕਿਸਾਨਾਂ ਦਾ ਜੱਥਾ ਦਿੱਲੀ ਵੱਲ ਜਾ ਰਿਹਾ ਸੀ ਤਾਂ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾੜਾ ਕੀਤੀਆਂ ਗਈਆਂ, ਜਿਸ ਵਿੱਚ 17 ਕਿਸਾਨ ਜ਼ਖਮੀ ਹੋ ਗਏ ਹਨ। ਆਗੂਆਂ ਨੇ ਕਿਹਾ ਕਿ ਜਦੋਂ ਸ਼ਾਂਤ ਮਈ ਢੰਗ ਨਾਲ ਪੈਦਲ ਕਿਸਾਨ ਜਾ ਰਹੇ ਸਨ ਤਾਂ ਪੁਲਿਸ ਵੱਲੋਂ ਕਿਸਾਨਾਂ ਉਤੇ ਤਸ਼ੱਦਦ ਕੀਤਾ ਗਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।